ਖਪਤਕਾਰ ਬਿਜਲੀ ਦੀਆਂ ਤਾਰਾਂ ਢਿਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ ਅਤੇ ਸਪਾਰਕਿੰਗ ਸਬੰਧੀ ਸੂਚਨਾ 96461-06835 ਜਾਂ 96461-06836 ਤੇ ਦੇਣ : ਇੰਜ: ਡੀਪੀਐਸ ਗਰੇਵਾਲ

0
1287

ਜਲੰਧਰ | ਇੰਜ: ਦਲਜੀਤ ਇੰਦਰਪਾਲ ਸਿੰਘ ਗਰੇਵਾਲ ਡਾਇਰੈਕਟਰ ਸੰਚਾਲਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਦੱਸਿਆ ਹੈ ਕਿ ਜੇਕਰ ਪੰਜਾਬ ਵਿੱਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ ਖਪਤਕਾਰ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ ਨਾਲ ਕੰਟਰੋਲ ਰੂਮ ਨੰਬਰਜ਼ 96461-06835/96461-06836 ਤੇ ਦੇਣ।

ਵਟਸਐਪ ਨੰਬਰ 96461-06835 ਤੇ ਬਿਜਲੀ ਦੀਆਂ ਢਿਲੀਆਂ ਤਾਰਾਂ ਜਾਂ ਨੀਵੀਆਂ ਜਾਂ ਅੱਗ ਲੱਗਣ/ਬਿਜਲੀ ਦੀ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਪਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਜ਼ਰੂਰੀ ਕੰਮ ਕਰਵਾਇਆ ਜਾ ਸਕੇ। ਇੰਜ: ਦਲਜੀਤ ਇੰਦਰਪਾਲ ਸਿੰਘ ਗਰੇਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਨੂੰ ਕਮਬਾਈਨ ਦੀ ਵਰਤੋਂ ਨਾ ਕਰਨ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।