ਪੰਜਾਬ ‘ਚ ਲਗਾਤਾਰ ਪੈ ਰਿਹਾ ਮੀਂਹ, ਜਲਥਲ ਹੋਈਆਂ ਸੜਕਾਂ, ਕਿਸਾਨ ਪ੍ਰੇਸ਼ਾਨ

0
332

Punjab Weather Forecast: ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਉਥੇ ਹੀ ਇਸ ਮੀਂਹ ਨੇ ਲੋਕਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ। ਇਸ ਮੀਂਹ ਨੇ ਪ੍ਰਸ਼ਾਸਨ ਦੇ ਦਾਆਵਿਆਂ ਦੇ ਪੋਲ ਖੋਲ ਦਿੱਤੀ ਹੈ। ਜਿਥੇ ਪੰਜਾਬ ਦੇ ਕਈ ਸ਼ਹਿਰ ਜਲਥਲ ਹੋਏ ਹਨ ਉਥੇ ਹੀ ਲਗਾਤਰ ਹੋ ਰਹੀ ਬਾਰਿਸ਼ ਕਾਰਨ ਕਿਸਾਨਾਂ ਨੂੰ ਵੀ ਕਾਫੀ ਪ੍ਰੇਸ਼ਨੀ ਹੋ ਰਹੀ ਹੈ। 4 ਤੋਂ 5 ਫੁੱਟ ਜਮਾ ਨਾਲ ਹੋਣ ਕਿਸਾਨਾਂ ਦੀ ਫਸਲ ਖਰਾਬ ਹੋ ਰਹੀ ਹੈ। ਪੂਰੇ ਮਾਝੇ, ਮਾਲਵੇ ਤੇ ਦੁਆਬਾ ਵਿਚ ਮੀਂਹ ਨੇ ਤਰਥੱਲੀ ਮਚਾ ਰੱਖੀ ਹੈ।

ਮੋਹਾਲੀ ਦੇ ਜ਼ੀਰਕਪੁਰ ‘ਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਮੀਂਹ ਕਾਰਨ ਪੂਰਾ ਜ਼ੀਰਕਪੁਰ ਜਾਮ ਹੋ ਗਿਆ ਹੈ। ਸੜਕਾਂ ‘ਤੇ ਪਾਣੀ ਭਰਨ ਕਾਰਨ ਹਰ ਪਾਸੇ 2 ਤੋਂ 3 ਕਿਲੋਮੀਟਰ ਤੱਕ ਟ੍ਰੈਫਿਕ ਜਾਮ ਲੱਗਾ ਹੋਇਆ ਹੈ। ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੁਆਬੇ ਦੇ ਕਈ ਪਿੰਡਾਂ ਤੋਂ ਸਾਹਮਣੇ ਆਈਆਂ ਖਬਰਾਂ ਅਨੁਸਾਰ ਮੀਂਹ ਨੇ ਆਮ ਲੋਕਾਂ ਦੀ ਜ਼ਿੰਦਗੀ ਨਰਕ ਕਰ ਦਿੱਤੀ ਹੈ। ਮੀਂਹ ਨਾਲ ਆਮ ਲੋਕਾਂ ਦੇ ਘਰ ਚੋਣ ਲੱਗ ਪਏ ਹਨ, ਚੁੱਲ੍ਹੇ ਤੇ ਰੋਟੀ ਬਣਾਉਣ ਵਾਲੇ ਗਰੀਬ ਲੋਕਾਂ ਦਾ ਬੂਰਾ ਹਾਲ ਹੈ।

ਜਲਥਲ ਹੋਈਆਂ ਸੜਕਾਂ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲਿਆਂ ‘ਚ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੀਂਹ ਨੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਪੰਜਾਬ ਦੇ ਕਈ ਵੱਡੇ ਸ਼ਹਿਰਾਂ ਵਿੱਚ ਸੜਕਾਂ ‘ਤੇ ਪਾਣੀ ਭਰ ਗਿਆ। ਜਿਸ ਕਾਰਨ ਲੋਕਾਂ ਨੂੰ ਆਵਾਜਾਹੀ ਵਿੱਚ ਕਾਫੀ ਦਿੱਕਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੀਂਹ ਨੇ ਵਧਾਈ ਕਿਸਾਨਾਂ ਦੀ ਪ੍ਰੇਸ਼ਾਨੀ

ਮੀਂਹ ਨੇ ਕਿਸਾਨਾਂ ਦੀ ਚਿੰਤਾਂ ਵੀ ਵਧਾ ਦਿੱਤੀ ਹੈ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਈ ਪਿੰਡਾਂ ਵਿੱਚ ਪਾਣੀ ਜਮਾ ਹੋਣ ਕਾਰਨ ਕਿਸਾਨਾਂ ਦੀਆਂ ਫਸਲਾ ਖਰਾਬ ਹੋ ਰਹਿਆਂ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪਾੜ ਪੈਣ ਕਾਰਨ ਪਾਣੀ ਖੇਤਾਂ ਨੂੰ ਖਰਾਬ ਕਰ ਰਿਹਾ ਹੈ। ਇਸ ਬਾਰਿਸ਼ ਕਾਰਨ ਖਰਾਬ ਹੋਈਆਂ ਫਸਲਾਂ ਨੂੰ ਲੈ ਕੇ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਗੁਹਾਰ ਲਗਾਈ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ