ਜਲੰਧਰ | ਪੰਜਾਬੀ ਸੂਫੀ ਗਾਇਕ ਸਰਦਾਰ ਅਲੀ ਦੀ ਦੂਜੀ ਪਤਨੀ ਨੇ ਜਲੰਧਰ ‘ਚ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ‘ਤੇ ਗੰਭੀਰ ਆਰੋਪ ਲਗਾਏ ਹਨ।
ਜਾਣਕਾਰੀ ਅਨੁਸਾਰ ਸਰਦਾਰ ਅਲੀ ਦੀ ਦੂਜੀ ਪਤਨੀ ਕਮਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਉਸ ਨੂੰ ਤੇ ਉਸ ਦੀ ਲੜਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੈ ਤੇ ਉਸ ਦੀ ਕੁੱਟਮਾਰ ਵੀ ਕਰਦਾ ਹੈ।
ਦੂਜੇ ਪਾਸੇ ਸਰਦਾਰ ਅਲੀ ਨੇ ਇਨ੍ਹਾਂ ਸਾਰੇ ਆਰੋਪਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਕਮਲਜੀਤ ਨੇ ਉਸ ‘ਤੇ ਜਾਨਲੇਵਾ ਹਮਲਾ ਕੀਤਾ ਹੈ, ਜਦਕਿ ਉਸ ਦਾ ਤੇ ਉਸ ਦੀ ਬੇਟੀ ਦਾ ਸਾਰਾ ਖਰਚਾ ਉਹ ਝੱਲਦਾ ਹੈ।
ਫਿਲਹਾਲ ਖਰੜ ਪੁਲਿਸ ਨੇ ਕਮਲਜੀਤ ਦੀ ਸ਼ਿਕਾਇਤ ‘ਤੇ ਸਰਦਾਰ ਅਲੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਕਮਲਜੀਤ ਦੇ ਪਹਿਲਾਂ ਵੀ 2 ਵਿਆਹ ਹੋ ਚੁੱਕੇ ਹਨ। ਉਸ ਦਾ ਪਹਿਲਾ ਪਤੀ ਕਤਲ ਕੇਸ ਵਿੱਚ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ, ਫਿਰ ਕਿਸੇ ਗੱਲ ਨੂੰ ਲੈ ਕੇ ਦੂਜੇ ਪਤੀ ਨਾਲ ਤਲਾਕ ਹੋ ਗਿਆ।
ਕਮਲਜੀਤ ਤੇ ਸਰਦਾਰ ਅਲੀ ਦੂਜੇ ਪਤੀ ਦੇ ਸਮੇਂ ਤੋਂ ਹੀ ਰਿਲੇਸ਼ਨ ਵਿੱਚ ਰਹਿ ਰਹੇ ਸਨ। ਇਸ ਤੋਂ ਬਾਅਦ ਦੋਹਾਂ ਨੇ ਵਿਆਹ ਕਰਵਾ ਲਿਆ। ਦੱਸ ਦੇਈਏ ਕਿ ਸਰਦਾਰ ਅਲੀ ਦਾ ਵੀ ਇਹ ਦੂਜਾ ਵਿਆਹ ਹੈ। ਕਮਲਜੀਤ ਦੇ ਪਹਿਲੇ ਵਿਆਹ ਤੋਂ ਇਕ ਬੇਟੀ ਵੀ ਹੈ।
ਉਸ ਨੇ ਸਰਦਾਰ ਅਲੀ ‘ਤੇ ਆਰੋਪ ਲਾਉਂਦੇ ਹੋਏ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਤੀ ਦੇ ਕਈ ਹੋਰ ਲੜਕੀਆਂ ਨਾਲ ਅਫੇਅਰ ਚੱਲ ਰਹੇ ਹਨ। ਜਦੋਂ ਉਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਸਰਦਾਰ ਅਲੀ ਨੇ ਉਸ ਦੀ ਕੁੱਟਮਾਰ ਕੀਤੀ ਤੇ ਉਸ ਦੀ ਬੇਟੀ ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਦੂਜੇ ਪਾਸੇ ਸਰਦਾਰ ਅਲੀ ਨੇ ਦੱਸਿਆ ਕਿ ਅਜਿਹਾ ਕੁਝ ਨਹੀਂ ਹੈ। ਇਸ ਦੇ ਉਲਟ ਉਸ ਦੀ ਦੂਜੀ ਪਤਨੀ ਕਮਲਜੀਤ ਨੇ ਉਸ ‘ਤੇ ਅਤੇ ਉਸ ਦੇ ਡਰਾਈਵਰ ‘ਤੇ ਜਾਨਲੇਵਾ ਹਮਲਾ ਕਰਵਾਇਆ, ਜਿਸ ‘ਚ ਉਸ ਦੀ ਕਾਰ ਦੀ ਵੀ ਭੰਨ-ਤੋੜ ਕੀਤੀ ਗਈ।
ਇੰਨਾ ਹੀ ਨਹੀਂ, ਉਸ ਦੇ ਖਿਲਾਫ ਝੂਠਾ ਕੇਸ ਦਰਜ ਕਰਵਾਉਣ ਦੀ ਗੱਲ ਵੀ ਕਹੀ। ਪੁੱਛਣ ‘ਤੇ ਉਸ ਨੇ ਜਵਾਬ ਦਿੱਤਾ ਕਿ ਉਹ ਅਜਿਹਾ ਇਸ ਲਈ ਕਰ ਰਹੀ ਹੈ ਕਿਉਂਕਿ ਉਸ ਨੇ ਆਪਣੇ ਪਹਿਲੇ 2 ਪਤੀਆਂ ਨੂੰ ਤਲਾਕ ਲੈਣ ਲਈ ਕਿਹਾ ਸੀ ਤੇ ਉਸ ਨੂੰ ਵਿਆਹ ਦਾ ਕਾਨੂੰਨੀ ਹੱਕ ਦਿਵਾਉਣ ਲਈ ਸਾਰੇ ਦਸਤਾਵੇਜ਼ ਉਸ ਨੂੰ ਸੌਂਪ ਦਿੱਤੇ ਸਨ ਪਰ ਅਜੇ ਤੱਕ ਉਸ ਨੂੰ ਕੋਈ ਦਸਤਾਵੇਜ਼ ਨਹੀਂ ਦਿੱਤੇ ਗਏ। ਇੰਨਾ ਹੀ ਨਹੀਂ ਕਮਲਜੀਤ ਤੇ ਉਸ ਦੀ ਬੇਟੀ ਦਾ ਸਾਰਾ ਖਰਚਾ ਉਹ ਖੁਦ ਚੁੱਕਦਾ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ