ਤਰਨਤਾਰਨ (ਬਲਜੀਤ ਸਿੰਘ) | ਤਰਨਤਾਰਨ ਦੀ ਮੁਰਾਦਪੁਰਾ ਬਸਤੀ ਵਿਖੇ ਅੱਜ ਆਮ ਆਦਮੀ ਪਾਰਟੀ ਅਤੇ ਸੱਤਾਧਾਰੀ ਧਿਰ ਕਾਂਗਰਸ ‘ਚ ਵਿਵਾਦ ਹੋ ਗਿਆ। ਵੋਟਾਂ ਦੀ ਰਾਜਨੀਤੀ ਨੂੰ ਲੈ ਕੇ ਦੋਵਾਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਕਈ ਵਰਕਰਾਂ ਨੇ ਇਕ-ਦੂਜੇ ‘ਤੇ ਪੱਥਰਾਂ ਅਤੇ ਬੋਤਲਾਂ ਨਾਲ ਹਮਲਾ ਕਰ ਦਿੱਤਾ।

ਇਸ ਮੌਕੇ ਸੱਤਾਧਿਰ ਕਾਂਗਰਸ ਦੇ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ‘ਤੇ ਗੁੰਡਾਗਰਦੀ ਦੇ ਆਰੋਪ ਲਾਉਂਦਿਆਂ ਉਨ੍ਹਾਂ ਦੇ ਵਰਕਰ ‘ਤੇ ਗੋਲੀ ਚਲਾ ਕੇ ਜ਼ਖ਼ਮੀ ਕਰਨ ਦਾ ਆਰੋਪ ਲਾਇਆ। ਆਪ ਆਗੂਆਂ ਨੇ ਆਰੋਪਾਂ ਨੂੰ ਗਲਤ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਵਰਕਰ ਬਿਜਲੀ ਮਾਫੀ ਦੇ ਫਾਰਮ ਭਰ ਰਹੇ ਸਨ, ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਗੁੰਡਾਗਰਦੀ ਕੀਤੀ, ਜਿਸ ਦਾ ਉਹ ਵਿਰੋਧ ਕਰਦੇ ਹਨ ਅਤੇ ਉਕਤ ਲੋਕਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦੇ ਹਨ।

ਥਾਣਾ ਸਿਟੀ ਤਰਨਤਾਰਨ ਪੁਲਿਸ ਨੇ ਸਥਿਤੀ ‘ਤੇ ਕਾਬੂ ਪਾਉਣ ਤੋਂ ਬਾਅਦ ਥਾਣਾ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਦੋਵੇਂ ਧਿਰਾਂ ਦੀਆਂ ਸ਼ਿਕਾਇਤਾ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)