ਜਥੇਦਾਰ ਦੇ ਰਾਘਵ-ਪਰਿਣੀਤੀ ਦੀ ਮੰਗਣੀ ‘ਚ ਸ਼ਾਮਲ ਹੋਣ ‘ਤੇ ਵਿਵਾਦ; ਵਲਟੋਹਾ ਬੋਲੇ- ਹੁਣ ਇਸ ਕੌਮ ਦਾ ਰੱਬ ਹੀ ਰਾਖਾ !

0
643

ਅੰਮ੍ਰਿਤਸਰ| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਮੰਗਣੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਨਵਾਂ ਵਿਵਾਦ ਛਿੜ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਖ-ਵੱਖ ਆਗੂਆਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮੰਗਣੀ ਸਮਾਗਮ ਵਿਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਤਾਂ ਇੱਥੋਂ ਤਕ ਕਹਿ ਦਿੱਤਾ ਕਿ ਹੁਣ ਇਸ ਕੌਮ ਦਾ ਰੱਬ ਹੀ ਰਾਖਾ ਹੈ।

ਇੰਟਰਨੈੱਟ ਮੀਡੀਆ ‘ਤੇ ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਜਥੇਦਾਰ ਵਰਗੇ ਉੱਚ ਅਹੁਦੇ ‘ਤੇ ਕਾਬਜ਼ ਗਿਆਨੀ ਹਰਪ੍ਰੀਤ ਸਿੰਘ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ‘ਆਪ’ ਦੇ ਸਮਾਗਮ ‘ਚ ਸ਼ਾਮਲ ਹੋਣਾ ਠੀਕ ਨਹੀਂ ਹੈ।