ਚੰਡੀਗੜ੍ਹ, 24 ਨਵੰਬਰ | ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਵੱਲੋਂ ਆਪਣੀ ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੇ ਇਲਾਜ ਦੇ ਦਾਅਵੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਧੂ ਨੇ ਕਿਹਾ ਸੀ ਕਿ ਉਹ ਆਪਣੀ ਪਤਨੀ ਦਾ ਇਲਾਜ ਆਯੁਰਵੈਦਿਕ ਤਰੀਕਿਆਂ ਨਾਲ ਕੀਤਾ। ਮਿੱਠੀਆਂ ਚੀਜ਼ਾਂ ਖਾਣੀਆਂ ਬੰਦ ਕਰ ਦਿੱਤੀਆਂ ਜੋ ਕੈਂਸਰ ਸੈੱਲਾਂ ਨੂੰ ਵਧਾਉਂਦੀਆਂ ਹਨ, ਜਿਸ ਤੋਂ ਬਾਅਦ ਪਤਨੀ ਡਾ. ਨਵਜੋਤ ਕੌਰ ਸਿੱਧੂ ਕੈਂਸਰ ਮੁਕਤ ਹੋ ਗਈ।
ਇਸ ਸਬੰਧੀ ਸਿੱਧੂ ਨੇ ਪ੍ਰੈਸ ਕਾਨਫਰੰਸ ਵੀ ਕੀਤੀ। ਇਸ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਟਾਟਾ ਮੈਮੋਰੀਅਲ ਹਸਪਤਾਲ ਦੀ ਅਗਵਾਈ ‘ਚ 262 ਓਨਕੋਲੋਜਿਸਟਾਂ ਨੇ ਇਸ ਦਾਅਵੇ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਸਿੱਧੂ ਵੱਲੋਂ ਦੱਸੀਆਂ ਗਈਆਂ ਕੁਝ ਗੱਲਾਂ ‘ਤੇ ਖੋਜ ਜ਼ਰੂਰ ਚੱਲ ਰਹੀ ਹੈ ਪਰ ਉਨ੍ਹਾਂ ਦੇ ਠੀਕ ਹੋਣ ਦਾ ਦਾਅਵਾ ਸੱਚ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਿੱਧੂ ਦੇ ਦਾਅਵੇ ਲਈ ਪੁਖਤਾ ਸਬੂਤ ਨਹੀਂ ਹਨ। ਅਜਿਹੇ ‘ਚ ਜੇਕਰ ਲੋਕਾਂ ‘ਚ ਕੈਂਸਰ ਵਰਗੇ ਲੱਛਣ ਹੋਣ ਤਾਂ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)