Corona : 8 ਦਿਨਾਂ ਬਾਅਦ ਇਕ ਹੋਰ ਮੌਤ, 10 ਦਿਨ ਪਹਿਲਾਂ 91 ਸਾਲ ਦੇ ਬਜ਼ੁਰਗ ਨੂੰ ਹਸਪਤਾਲ ‘ਚ ਕਰਵਾਇਆ ਗਿਆ ਸੀ ਦਾਖਲ, 3 ਪਾਜ਼ੇਟਿਵ

0
1413

ਜਲੰਧਰ | ਸ਼ੁੱਕਰਵਾਰ ਨੂੰ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ‘ਚ ਕੋਰੋਨਾ ਦੇ ਇਲਾਜ ਦੌਰਾਨ 91 ਸਾਲਾ ਵਿਅਕਤੀ ਦੀ ਮੌਤ ਹੋ ਗਈ, ਜਦਕਿ 3 ਮਰੀਜ਼ਾਂ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਮੁਤਾਬਕ 8 ਦਿਨਾਂ ਵਿੱਚ ਕੋਰੋਨਾ ਕਾਰਨ ਦੂਜੀ ਮੌਤ ਹੋਈ ਹੈ।

ਭੋਗਪੁਰ ਦੇ ਰਹਿਣ ਵਾਲੇ 91 ਸਾਲਾ ਬਜ਼ੁਰਗ ਨੂੰ 10 ਦਿਨ ਪਹਿਲਾਂ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਦੱਸ ਦੇਈਏ ਕਿ ਬਜ਼ੁਰਗ ਨੂੰ ਕੋਰੋਨਾ ਤੋਂ ਇਲਾਵਾ ਕੋਈ ਹੋਰ ਬਿਮਾਰੀ ਨਹੀਂ ਸੀ।

ਇਸ ਨਾਲ ਜ਼ਿਲ੍ਹੇ ਵਿੱਚ ਕੋਰੋਨਾ ਦੇ ਇਲਾਜ ਦੌਰਾਨ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 1498 ‘ਤੇ ਪਹੁੰਚ ਗਈ ਹੈ। ਉਥੇ ਹੀ ਸ਼ੁੱਕਰਵਾਰ ਨੂੰ ਵੀ ਕੋਰੋਨਾ ਦੇ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 63478 ਹੋ ਗਈ ਹੈ। ਇਸ ਸਮੇਂ ਐਕਟਿਵ ਮਰੀਜ਼ਾਂ ਦੀ ਗਿਣਤੀ 33 ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ