ਕੋਰੋਨਾ ਸੰਕਟ : ਫਿਲਮਾਂ ਦੇ ਡਾਇਰੈਕਟਰਾਂ ਵਲੋਂ ਕੈਮਰਿਆਂ ਦੀਆਂ ਅੱਖਾਂ ਬੰਦ

0
1567

ਮੌਹਾਲੀ . ਪੂਰੀ ਦੁਨੀਆਂ ਵਿਚ ਚੱਲ ਰਹੇ ਕੋਰੋਨਾ ਵਾਇਰਸ ਕਾਰਨ ਜਿੱਥੇ ਹਰੇਕ ਵਰਗ ਦੇ ਲੋਕ ਪਰੇਸ਼ਾਨ ਹਨ, ਉੱਥੇ ਫਿਲਮ ਉਦਯੋਗ ਪੂਰੀ ਦੁਨੀਆਂ ਵਿਚ ਚੱਲ ਰਹੇ ਕੋਰੋਨਾ ਵਾਇਰਸ ਕਾਰਨ ਜਿੱਥੇ ਹਰੇਕ ਵਰਗ ਦੇ ਲੋਕ ਪਰੇਸ਼ਾਨ ਹਨ, ਉੱਥੇ ਫਿਲਮ ਉਦਯੋਗ ਵੀ ਇਸ ਦੀ ਗ੍ਰਿਫ਼ਤ ਵਿਚ ਆ ਰਿਹਾ ਹੈ। ਮੁੰਬਾਈ ਦੀ ਇੰਡੀਅਨ ਮੋਸ਼ਨ ਪਿਕਚਰ ਪ੍ਰਡਿਊਸਰਜ਼ ਐਸੋਸੀਏਸ਼ਨ ਦੇ ਸੱਦੇ ਤੇ ਨਾਰਥ ਜੋਨ ਫਿਲਮ ਐਂਡ ਟੀ.ਵੀ ਆਰਟਿਸਟਸ ਐਸੋਸੀਏਸ਼ਨ ਨੇ ਵੀ 20 ਤੋਂ 31 ਮਾਰਚ ਤਕ ਫਿਲਮਾਂ ਦੀਆਂ ਹਰ ਤਰ੍ਹਾਂ ਦੀਆਂ ਸ਼ੂਟਿੰਗਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ ਅਤੇ ਜਨਰਲ ਸਕੱਤਰ ਮਲਕੀਤ ਰੌਣੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਮਾਰੀ ਨੂੰ ਧਿਆਨ ਵਿਚ ਰੱਖਦਿਆਂ ਦੇਸ਼- ਵਿਦੇਸ਼ ਅਤੇ ਸੂਬਾ ਸਰਕਾਰ ਵਲੋਂ ਚੁੱਕੇ ਗਏ ਇਹਤਿਹਾਤੀ ਕਦਮਾਂ ਪ੍ਰਤੀ ਆਪਣੀ ਪ੍ਰਤੀਵੱਧਤਾ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆ ਐਸੋਸੀਏਸ਼ਨ ਨੇ ਸ਼ੂਟਿੰਗਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।