ਚੰਡੀਗੜ੍ਹ . ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ ਵਿਚ ਕਿੰਨੇ ਹੀ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ ਪਰ ਇਸ ਦੀ ਦਹਿਸ਼ਤ ਲੋਕਾਂ ਦੇ ਦਿਲਾਂ ਵਿਚ ਵੀ ਇਸ ਹੱਦ ਤੱਕ ਘਰ ਕਰ ਗਈ ਹੈ ਕਿ ਲੋਕਾਂ ਦੀ ਡਰ ਦੇ ਨਾਲ ਹੀ ਮੌਤ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤੱਕ ਵੇਖਿਆ ਗਿਆ ਹੈ ਕਿ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਰਹੀ ਹੈ, ਉਨ੍ਹਾਂ ਵਿੱਚੋਂ ਕਈਆਂ ਦੀ ਮੌਤ ਦਿਲ ਦੇ ਦੌਰੇ ਕਰਕੇ ਹੋ ਰਹੀ ਹੈ। ਇਸ ਤੋਂ ਇਲਾਵਾ ਕਈ ਲੋਕ ਡਰ ਕੇ ਖੁਦਕੁਸ਼ੀਆਂ ਕਰ ਰਹੇ ਹਨ। ਪੰਜਾਬ ਵਿੱਚੋਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇਕ ਮਾਮਲਾ ਪਟਿਆਲਾ ਜ਼ਿਲ੍ਹੇ ਦੇ ਪਿੰਡ ਪਾਤੜਾਂ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਔਰਤ ਨੇ ਆਪਣੀ ਵਿਦੇਸ਼ ਗਈ ਧੀ ਦੇ ਨਾਲ ਪੜ੍ਹਦੀ ਲੜਕੀ ਦਾ ਕੋਰੋਨਾ ਪਾਜ਼ੀਟਿਵ ਆਉਣ ‘ਤੇ ਆਪਣੀ ਧੀ ਦੀ ਚਿੰਤਾ ਵਿਚ ਖੁਦਕੁਸ਼ੀ ਕਰ ਲਈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ 40 ਸਾਲਾ ਜਸਪ੍ਰੀਤ ਕੌਰ ਹੋਈ ਹੈ। ਉਸ ਦੀ ਧੀ ਕੈਨੇਡਾ ਵਿੱਚ ਪੜ੍ਹਾਈ ਲਈ ਗਈ ਹੋਈ ਹੈ। ਉਸ ਦੀ ਧੀ ਨੇ ਕੈਨੇਡਾ ਤੋਂ ਫੋਨ ਕਰ ਕੇ ਦੱਸਿਆ ਸੀ ਕਿ ਉਸ ਨਾਲ ਪੜ੍ਹਦੀ ਲੜਕੀ ਨੂੰ ਕੋਰੋਨਾ ਵਾਇਰਸ ਪੌਜ਼ੀਟਿਵ ਆਇਆ ਹੈ। ਇਸ ਕਰਕੇ ਔਰਤ ਆਪਣੀ ਕੁੜੀ ਦੀ ਚਿੰਤਾ ਵਿਚ ਬੇਹੱਦ ਪ੍ਰੇਸ਼ਾਨ ਹੋ ਗਈ ਤੇ ਉਸ ਨੇ ਘਰ ਪਈ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ।

ਪੁਲਿਸ ਮੁਤਾਬਕ ਉਹ ਪਿਛਲੇ ਕੁਝ ਦਿਨਾਂ ਤੋਂ ਕਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੀ ਸੀ। ਪੁਲਿਸ ਮੁਤਾਬਕ ਦਰਬਾਰਾ ਸਿੰਘ ਵਾਸੀ ਹਰਿਆਊ ਦੀ ਪਤਨੀ ਮ੍ਰਿਤਕਾ ਜਸਪ੍ਰੀਤ ਕੌਰ ਦੀ ਧੀ ਕੁਝ ਸਮਾਂ ਪਹਿਲਾਂ ਪੜ੍ਹਨ ਲਈ ਕੈਨੇਡਾ ਗਈ ਸੀ। ਉਸ ਦੀ ਧੀ ਨੇ ਫੋਨ ਕਰ ਕੇ ਦੱਸਿਆ ਸੀ ਕਿ ਉਸ ਨਾਲ ਪੜ੍ਹਦੀ ਲੜਕੀ ਨੂੰ ਕਰੋਨਾਵਾਇਰਸ ਪਾਜ਼ੇਟਿਵ ਆਇਆ ਹੈ। ਉਸ ਮਗਰੋਂ ਜਸਪ੍ਰੀਤ ਕੌਰ ਲਗਾਤਾਰ ਪ੍ਰੇਸ਼ਾਨ ਰਹਿਣ ਲੱਗ ਪਈ ਸੀ ਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਇਹ ਖਤਰਨਾਕ ਕਦਮ ਚੁੱਕ ਕੇ ਆਪਣੀ ਜ਼ਿੰਦਗੀ ਖਤਮ ਕਰ ਲਈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।