ਨਵਾਂਸ਼ਹਿਰ | ਪੰਜਾਬ ਦੇ ਜਿਸ ਜ਼ਿਲੇ ਤੋਂ ਕੋਰੋਨਾ ਵਾਇਰਸ ਦੀ ਸ਼ੁਰੂਆਤ ਹੋਈ ਸੀ ਉਸੇ ਜ਼ਿਲੇ ਵਿੱਚ ਇਕ ਵਾਰ ਫਿਰ ਕੋਰੋਨਾ ਦਾ ਹਮਲਾ ਹੋਇਆ ਹੈ।
ਨਵਾਂਸ਼ਹਿਰ ਜ਼ਿਲੇ ਦੇ 122 ਸਟੂਡੈਂਟਸ ਨੂੰ ਕੋਰੋਨਾ ਹੋ ਚੁੱਕਿਆ ਹੈ। ਕਰੀਬ ਇੱਕ ਸਾਲ ਪਹਿਲਾਂ ਇੱਥੋਂ ਹੀ ਕੋਰੋਨਾ ਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਇਆ ਸੀ।
122 ਸਟੂਡੈਂਟਸ ਨੂੰ ਕੋਰੋਨਾ ਹੋਣ ਤੋਂ ਬਾਅਦ ਸਕੂਲਾਂ ਵਿੱਚ ਟੈਸਟਿੰਗ ਤੇਜ਼ ਕਰ ਦਿੱਤੀ ਗਈ ਹੈ। ਫਿਲਹਾਲ ਕੋਰੋਨਾ ਵੈਕਸੀਨ ਸਟੂਡੈਂਟਸ ਨੂੰ ਨਹੀਂ ਲਗਾਈ ਜਾਵੇਗੀ।
ਨਵਾਂਸ਼ਹਿਰ ਦੀ ਡਿਪਟੀ ਕਮਿਸ਼ਨਰ ਡਾਕਟਰ ਸ਼ੇਨਾ ਅੱਗਰਵਾਲ ਦਾ ਕਹਿਣਾ ਹੈ ਕਿ ਅਸੀਂ ਸਕੂਲਾਂ ਵਿੱਚ ਜਾਗਰੂਕਤਾ ਵਧਾ ਰਹੇ ਹਾਂ। ਬੱਚਿਆਂ ਨੂੰ ਹੱਥ ਨਾ ਮਿਲਾਉਣ ਅਤੇ ਦੂਰੀ ਰੱਖਣ ਲਈ ਕਿਹਾ ਜਾ ਰਿਹਾ ਹੈ। ਸਕੂਲਾਂ ਦੇ ਪ੍ਰਿੰਸੀਪਲ ਨਾਲ ਗੱਲ ਕਰਕੇ ਸਥਿਤੀ ਦਾ ਜਾਇਜਾ ਲਿਆ ਜਾ ਰਿਹਾ ਹੈ।
ਸਰਕਾਰੀ ਸਕੂਲ ਸਲੋਹ ਪਿੰਡ ਦਾ ਪਹਿਲਾ ਸਕੂਲ ਸੀ ਜਿੱਥੋਂ ਵਿਦਿਆਰਥੀਆਂ ਦੇ ਕੋਰੋਨਾ ਕੇਸ ਸਾਹਮਣੇ ਆਏ ਸਨ। ਇਸ ਤੋਂ ਬਾਅਦ ਬਲਾਚੌਰ ਸਣੇ ਕਈ ਸਕੂਲਾਂ ਦੇ ਵਿਦਿਆਰਥੀ ਲਗਾਤਾਰ ਕੋਰੋਨਾ ਪਾਜੀਟਿਵ ਆਉਂਦੇ ਗਏ।
ਵੱਡੀ ਗਿਣਤੀ ਵਿੱਚ ਬੱਚਿਆਂ ਦੇ ਕੋਰੋਨਾ ਵਾਇਰਸ ਦੇ ਸ਼ਿਕਾਰ ਹੋਣ ਕਾਰਨ ਪੇਰੇਂਟਸ ਵਿੱਚ ਵੀ ਡਰ ਦਾ ਮਾਹੌਲ ਹੈ। ਕਈ ਪੇਰੇਂਟਸ ਆਪਣੇ ਬੱਚਿਆਂ ਨੂੰ ਸਕੂਲ ਭੇਜਣ ‘ਚ ਝਿਝਕ ਰਹੇ ਹਨ।
(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।)