ਚੰਡੀਗੜ੍ਹ . ਪੰਜਾਬ ‘ਚ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸੇ ਦੌਰਾਨ ਹੁਣ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਵੀ ਕੋਰੋਨਾਵਾਇਰਸ ਨੇ ਦਸਤਕ ਦੇ ਦਿੱਤੀ ਹੈ। ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।
ਕੁਲਵਿੰਦਰ ਬਿੱਲਾ ਸ਼ਰੀਰ ‘ਚ ਦਰਦ ਕਾਰਨ ਚੈਕਅਪ ਲਈ ਹਸਪਤਾਲ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਗਏ ਤੇ ਸ਼ੁਰੂਆਤੀ ਰਿਪੋਰਟਾਂ ਮੁਤਾਬਿਕ ਉਹ ਕੋਰੋਨਾ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।