ਸੰਗਰੂਰ ਦੇ ਸਿਵਲ ਸਰਜਨ ਨੂੰ ਹੋਇਆ ਕੋਰੋਨਾ, ਆਈ.ਸੀ.ਯੂ. ਦਾਖ਼ਲ

0
755

ਸੰਗਰੂਰ . ਪਠਾਨਕੋਟ ਤੋਂ ਬਾਅਦ ਹੁਣ ਸੰਗਰੂਰ ਦੇ ਸਿਵਲ ਸਰਜਨ ਡਾ . ਰਾਜਕੁਮਾਰ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਅੱਜ ਸਵੇਰੇ ਉਹਨਾਂ ਦੀ ਰਿਪੋਰਟ ਪਾਜੀਟਿਵ ਵਾਪਸ ਆਈ ਹੈ। ਡਾ . ਰਾਜ ਕੁਮਾਰ ਨੂੰ ਬੁਖਾਰ ਹੈ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੈ। ਉਹਨਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਇਸ ਵੇਲੇ ਆਈਸੀਯੂ ਵਿੱਚ ਹਨ।

ਅੱਜ ਸਿਵਲ ਸਰਜਨ ਸਣੇ 7 ਹੋਰ ਲੋਕਾਂ ਦੀ ਰਿਪੋਰਟ ਪਾਜੀਟਿਵ ਆਈ ਹੈ, ਜਿਸ ਤੋਂ ਬਾਅਦ ਸੰਗਰੂਰ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਵਿਚ ਦਹਿਸ਼ਤ ਫੈਲ ਗਈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪਠਾਨਕੋਟ ਦੇ ਸਿਵਲ ਸਰਜਨ ਡਾ . ਵਿਨੋਦ ਸਰੀਨ ਵੀ ਕੋਰੋਨਾ ਬਣ ਗਏ ਸਨ।