ਪੰਜਾਬ ‘ਚ ਲਗਾਤਾਰ ਵੱਧ ਰਿਹਾ ਕੋਰੋਨਾ, ਪੰਜਾਬੀ ਬੇਪ੍ਰਵਾਹ, ਨਹੀਂ ਕਰ ਰਹੇ ਕੋਰੋਨਾ ਨਿਯਮਾਂ ਦੀ ਪਾਲਣਾ

0
2703

ਚੰਡੀਗੜ੍ਹ | ਪੰਜਾਬ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਪਰ ਪੰਜਾਬ ਵਾਸੀ ਇਸ ਮਹਾਮਾਰੀ ਤੋਂ ਪੂਰੀ ਤਰ੍ਹਾਂ ਬੇਫਿਕਰ ਹਨ। ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਨਾ ਤਾਂ ਕੋਈ ਮਾਸਕ ਪਹਿਨਦਾ ਹੈ ਅਤੇ ਨਾ ਹੀ ਕੋਈ ਆਪਣੇ ਹੱਥਾਂ ਦੀ ਸਫਾਈ ਕਰਦਾ ਹੈ। ਇਹੀ ਕਾਰਨ ਹੈ ਕਿ ਪੰਜਾਬ ‘ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵੱਧ ਰਹੇ ਹਨ। ਪਿਛਲੇ 24 ਘੰਟਿਆਂ ‘ਚ ਰਾਜ ਵਿੱਚੋਂ 8087 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 411 ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਜਲੰਧਰ ‘ਚ 1 ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋ ਗਈ ਹੈ। ਪੰਜਾਬ ਵਿੱਚ ਨਵੇਂ ਕੇਸਾਂ ਨਾਲ, ਕੋਰੋਨਾ ਪਾਜ਼ੇਟਿਵ ਐਕਟਿਵ ਕੇਸਾਂ ਦਾ ਅੰਕੜਾ 1995 ਤੱਕ ਪਹੁੰਚ ਗਿਆ ਹੈ। ਇਸ ਸਮੇਂ ਪੰਜਾਬ ‘ਚ 4 ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਸੂਬੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ‘ਚ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਜਦਕਿ ਲੈਵਲ-2 ਅਤੇ 3 ਦੇ 44 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ।

ਪੰਜਾਬ ‘ਚ ਰਾਹਤ ਦੀ ਖਬਰ ਇਹ ਹੈ ਕਿ ਜੇਕਰ ਕੋਰੋਨਾ ਦੇ ਮਾਮਲੇ ਵਧ ਰਹੇ ਹਨ ਤਾਂ ਉਸੇ ਅਨੁਪਾਤ ‘ਚ ਨਹੀਂ ਸਗੋਂ ਅੱਧੇ ਦੇ ਕਰੀਬ ਮਰੀਜ਼ ਠੀਕ ਹੋ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 276 ਕੋਰੋਨਾ ਮਰੀਜ਼ ਠੀਕ ਹੋ ਗਏ ਹਨ। ਜਿਨ੍ਹਾਂ ਨੂੰ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਮੋਹਾਲੀ ‘ਚ ਪ੍ਰਕੋਪ ਘੱਟ ਨਹੀਂ ਹੋ ਰਿਹਾ
ਭਾਵੇਂ ਪੂਰੇ ਸੂਬੇ ‘ਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ ਪਰ ਮੋਹਾਲੀ ‘ਚ ਮਹਾਮਾਰੀ ਦਾ ਪ੍ਰਕੋਪ ਜ਼ਿਆਦਾ ਹੈ। ਮੁਹਾਲੀ ‘ਚ ਇਹ ਅੰਕੜਾ ਲਗਾਤਾਰ ਵੱਧ ਰਿਹਾ ਹੈ। ਹਾਲਾਂਕਿ, ਮੋਹਾਲੀ ‘ਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਸਭ ਤੋਂ ਵੱਧ ਹੈ। ਮੋਹਾਲੀ ‘ਚ ਪਿਛਲੇ 24 ਘੰਟਿਆਂ ‘ਚ 50 ਤੋਂ ਵੱਧ ਕੋਰੋਨਾ ਪੀੜਤ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।