ਚੰਡੀਗੜ੍ਹ . ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1513 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 46090 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 41 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1219 ਹੋ ਗਈ ਹੈ।
ਪੰਜਾਬ ਅੰਦਰ 23 ਵਿਧਾਇਕ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਸੈਸ਼ਨ ਤੋਂ ਠੀਕ ਦੋ ਦਿਨ ਪਹਿਲਾਂ ਇਸ ਗੱਲ ਦਾ ਖੁਲਾਸਾ ਹੋਇਆ ਹੈ।
ਬੁੱਧਵਾਰ ਨੂੰ 1513 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ ਸਭ ਤੋਂ ਵੱਧ 472 ਮਰੀਜ਼ ਲੁਧਿਆਣਾ ਤੋਂ, 147 ਜਲੰਧਰ ਤੋਂ ਅਤੇ 237 ਪਟਿਆਲਾ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 1086 ਮਰੀਜ਼ ਸਿਹਤਯਾਬ ਹੋਏ ਹਨ।
ਸੂਬੇ ‘ਚ ਕੁੱਲ 964051 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 46090 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 30231 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 14640 ਲੋਕ ਐਕਟਿਵ ਮਰੀਜ਼ ਹਨ।