ਭਾਰਤ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 14000 ਤੋਂ ਪਾਰ, ਹੁਣ ਤੱਕ 480 ਮੌਤਾਂ

0
369

ਨਵੀਂ ਦਿੱਲੀ. ਦੇਸ਼ ਵਿਚ ਕੋਰੋਨਾ ਮਹਾਮਾਰੀ ਕੋਵਿਡ–19 ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਮਰੀਜ਼ਾ ਦੀ ਗਿਣਤੀ ਵੱਧ ਕੇ 14 ਹਜ਼ਾਰ ਤੋਂ ਪਾਰ ਹੋ ਗਈ ਹੈ। ਇਸ ਦੌਰਾਨ ਕੋਰੋਨਾ ਦੇ 991 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦੇਸ਼ ਵਿੱਚ 14378 ਹੋ ਗਈ ਹੈ। ਉਥੇ ਕੋਰੋਨਾ ਨਾਲ ਪਿਛਲੇ 24 ਘੰਟਿਆਂ ਵਿਚ 43 ਲੌਕਾਂ ਦੀ ਮੌਤ ਵੀ ਹੋਈ ਹੈ, ਇਸ ਤਰ੍ਹਾਂ ਮਰਨ ਵਾਲਿਆਂ ਦੀ ਗਿਣਤੀ 480 ਤੱਕ ਪਹੁੰਚ ਗਈ ਹੈ।
ਸ਼ਨੀਵਾਰ ਸਵੇਰੇ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਪਾਜ਼ੀਟਿਵ ਪਾਏ ਗਏ ਲੋਕਾਂ ਵਿਚ 76 ਮਰੀਜ਼ ਵਿਦੇਸ਼ੀ ਵੀ ਹਨ। ਰਾਹਤ ਵਾਲੀ ਖਬਰ ਇਹ ਹੈ ਕਿ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 243 ਮਰੀਜ਼ ਠੀਕ ਹੋਏ ਹਨ।

ਹੁਣ ਤੱਕ ਦੇਸ਼ ਵਿਚ ਕੁਲ 1992 ਮਰੀਜ਼ ਠੀਕ ਹੋ ਕੇ ਘਰ ਵਾਪਸ ਜਾ ਚੁੱਕੇ ਹਨ।