ਭਾਰਤ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 9,000 ਤੋਂ ਪਾਰ, ਹੁਣ ਤੱਕ 308 ਲੋਕਾਂ ਦੀ ਮੌਤ

0
449

ਨਵੀਂ ਦਿੱਲੀ. ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 9000 ਨੂੰ ਪਾਰ ਕਰ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਮਰੀਜ਼ਾਂ ਦੀ ਗਿਣਤੀ 9152 ਹੋ ਗਈ ਹੈ ਜਦਕਿ ਮ੍ਰਿਤਕਾਂ ਦੀ ਗਿਣਤੀ 308 ਤੱਕ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ 35 ਦੀ ਮੌਤ ਹੋ ਅਤੇ 705 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ।

25 ਮਾਰਚ ਨੂੰ ਲਾਕਡਾਊਨ ਸ਼ੁਰੂ ਹੋਣ ਤੋਂ ਪਹਿਲਾਂ ਦੇਸ਼ ਵਿਚ ਇਹ ਗਿਣਤੀ 606 ਸੀ ਅਤੇ 17 ਮਾਰਚ ਤੋਂ 25 ਮਾਰਚ ਤੱਕ ਇਸ ਵਿਚ 17% ਦਾ ਵਾਧਾ ਹੋਇਆ ਸੀ। ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 12 ਅਪ੍ਰੈਲ ਨੂੰ 8447 ਤੇ ਪਹੁੰਚ ਗਈ ਹੈ, ਪਰ ਰੋਜ਼ਾਨਾ ਵਿਕਾਸ ਦਰ 17% ਤੋਂ ਘੱਟ ਕੇ 12.4% ਹੋ ਗਈ ਹੈ।

ਜੇ ਅਸੀਂ ਮਰੀਜ਼ਾਂ ਦੀ ਗਿਣਤੀ ‘ਤੇ ਨਜ਼ਰ ਮਾਰਦੇ ਹਾਂ, ਤਾਂ ਇਸ ਵਿੱਚ 1300 ਫੀਸਦ ਦਾ ਇਜ਼ਾਫਾ ਹੋਇਆ ਹੈ। ਦੇਸ਼ ਵਿੱਚ ਸਭ ਤੋਂ ਵੱਧ ਕੋਰੋਨਾ ਤੋਂ ਪ੍ਰਭਾਵਿਤ ਰਾਜ ਮਹਾਰਾਸ਼ਟਰ ਹੈ।

ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ : ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਆਪਣਾ ਨਾਂ, ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ ‘ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ।