ਜਲੰਧਰ ‘ਚ ਔਰਤ ਦੀ ਮੌਤ ਤੋਂ ਬਾਅਦ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ, ਗਿਣਤੀ ਵੱਧ ਕੇ ਹੋਈ 86

    0
    5871


    ਜਲੰਧਰ . ਸ਼ਹਿਰ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਬੀਤੇ ਦਿਨੀ ਵਾਸੀ ਦਾਨਸ਼ਮੰਦਾ ਦੀ ਔਰਤ ਦੀ ਮੌਤ ਤੋਂ ਬਾਅਦ ਅੱਜ ਉਸਦੀ ਰਿਪੋਰਟ ਤੋਂ ਬਾਅਦ ਕੋਰੋਨਾ ਪਾਜ਼ੀਟਿਵ ਹੋਣ ਦਾ ਖੁਲਾਸਾ ਹੋਇਆ ਹੈ। ਇਸ ਨਵੇਂ ਮਰੀਜ਼ ਦੇ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 86 ਹੋ ਗਈ ਹੈ। ਇਥੇ ਦੱਸਣਯੋਗ ਹੈ ਕਿ ਬੀਤੇ ਦਿਨ ਤਿੰਨ ਵਾਰ ਆਈਆਂ ਰਿਪੋਰਟਾਂ ਵਿਚ ਰਾਤ ਤਕ 7 ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ। ਹਾਲੇ ਹੋਰਨਾਂ ਸ਼ੱਕੀ ਮਰੀਜ਼ਾਂ ਦੇ ਸੈਂਪਲਾਂ ਦੀ ਰਿਪੋਰਟ ਆਉਣ ਵਾਲੀ ਹੈ ਉਸ ਤੋਂ ਬਾਅਦ ਸਥਿਤੀ ਹੋਰ ਕਲੀਅਰ ਹੋਵੇਗੀ।