ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਲੈ ਕੇ ਦੇਸ਼ ਭਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਓਮੀਕਰੋਨ ਦੇ ਖੌਫ ਨਾਲ ਪੰਜਾਬ ਸਰਕਾਰ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਲਈ 11 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਨਿਗਰਾਨੀ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ/ਨਵੀਂ ਦਿੱਲੀ | ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਰਤਿਆ ਇਕ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਿਅਕਤੀ ਦੇ ਪਰਿਵਾਰ ਦਾ ਇਕ ਮੈਂਬਰ ਤੇ ਘਰੇਲੂ ਨੌਕਰ ਵੀ ਕੋਰੋਨਾ ਨਾਲ ਸੰਕਰਮਿਤ ਪਾਇਆ ਗਿਆ ਹੈ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਦੱਸਿਆ ਕਿ ਇਹ 39 ਸਾਲਾ ਵਿਅਕਤੀ 21 ਨਵੰਬਰ ਨੂੰ ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਰਤਿਆ ਸੀ, ਜਿਸ ਦੀ ਆਰਟੀ-ਪੀਸੀਆਰ ਰਿਪੋਰਟ ਨੈਗੇਟਿਵ ਆਈ ਹੈ। ਹਾਲਾਂਕਿ, ਮੁੜ ਜਾਂਚ ਕਰਨ ‘ਤੇ ਉਹ ਬੀਤੇ ਦਿਨ ਕੋਰੋਨਾ ਪਾਜ਼ੇਟਿਵ ਪਾਇਆ ਗਿਆ। ਹੁਣ ਉਸ ਦਾ ਸੈਂਪਲ ਜੀਨੋਮ ਸੀਕਵੈਂਸਿੰਗ ਲਈ ਦਿੱਲੀ ਭੇਜਿਆ ਜਾਵੇਗਾ।
ਭਾਰਤ ‘ਚ ਹੁਣ ਤੱਕ ਓਮੀਕਰੋਨ ਦਾ ਕੋਈ ਮਾਮਲਾ ਨਹੀਂ
ਡਬਲਯੂਐੱਚਓ ਨੇ ਦੱਖਣੀ ਅਫਰੀਕਾ ਵਿੱਚ ਪਾਏ ਜਾਣ ਵਾਲੇ ਓਮੀਕਰੋਨ ਨੂੰ ਚਿੰਤਾ ਦਾ ਵਿਸ਼ਾ ਦੱਸਿਆ ਹੈ। ਇਸ ਵੇਰੀਐਂਟ ਦੇ ਕੁਝ ਮਾਮਲੇ ਦੂਜੇ ਦੇਸ਼ਾਂ ਵਿੱਚ ਵੀ ਦੇਖੇ ਗਏ ਹਨ।
ਇਸ ਦੇ ਨਾਲ ਹੀ ਭਾਰਤ ਵਿੱਚ ਹੁਣ ਤੱਕ ਓਮੀਕਰੋਨ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਹੋਇਆ। ਹਾਲਾਂਕਿ, ਕੁਝ ਸ਼ੱਕੀ ਮਾਮਲੇ ਅਜੇ ਵੀ ਜਾਂਚ ਅਧੀਨ ਹਨ।
ਭਾਰਤ ਸਰਕਾਰ ਨੇ ਲਏ ਕਈ ਅਹਿਮ ਫੈਸਲੇ
ਓਮੀਕਰੋਨ ਦੇ ਮਾਮਲਿਆਂ ਅਤੇ ਇਸ ਦੇ ਖ਼ਤਰੇ ਨੂੰ ਦੇਖਦਿਆਂ ਭਾਰਤ ਸਰਕਾਰ ਕਈ ਅਹਿਮ ਫੈਸਲੇ ਲੈ ਰਹੀ ਹੈ। ਭਾਰਤ ਆਉਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ ਲਈ DGCA ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਯਾਤਰੀਆਂ ਲਈ ਏਅਰ ਸੁਵਿਧਾ ਪੋਰਟਲ ‘ਤੇ 14 ਦਿਨਾਂ ਦਾ ਆਪਣਾ ਸੈਲਫ-ਡੈਕਲਾਰੇਸ਼ਨ ਦੇਣਾ ਜ਼ਰੂਰੀ ਹੋਵੇਗਾ, ਯਾਨੀ ਕਿ ਯਾਤਰੀ ਕਿੱਥੇ-ਕਿੱਥੇ ਯਾਤਰਾ ਕਰਕੇ ਭਾਰਤ ਆ ਰਿਹਾ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ