ਕਪੂਰਥਲਾ. ਪਿਛਲੇ ਦਿਨਾਂ ਤੋਂ ਜਿਲ੍ਹੇ ਦੇ ਸਾਰੇ ਹਸਪਤਾਲਾਂ ਵਿਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਦੀ ਗਿਣਤੀ 76 ਹੋ ਚੁੱਕੀ ਹੈ। ਜਿਨ੍ਹਾਂ ਦੇ ਟੈਸਟ ਕਰਕੇ ਸੈਂਪਲ ਲਏ ਗਏ। ਜਿਨ੍ਹਾਂ ਦੇ 74 ਮਰੀਜ਼ ਨੈਗੇਟਿਵ, ਇਕ ਪਾਜੀਟਿਵ ਅਤੇ 1 ਲਵਲੀ ਯੂਨੀਵਰਸਿਟੀ ਦੇ ਸਟੂਡੈਂਟਸ ਜਿਸ ਤੋਂ ਬਾਅਦ ਲਵਲੀ ਯੂਨੀਵਰਸਿਟੀ ਦੇ ਸਟੂਡੈਂਟਸ ਜਿਸ ਦੀ ਰਿਪੋਰਟ ਆਉਣੀ ਬਾਕੀ ਸੀ, ਉਸ ਦੀ ਵੀ ਰਿਪੋਰਟ ਪਾਜੀਟਿਵ ਆਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਯੂਨੀਵਰਸਿਟੀ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਇਸ ਵਿਦਿਆਰਥਣ ਨੂੰ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ਲਈ ਫਗਵਾੜਾ ਤੋਂ ਕਪੂਰਥਲਾ ਵਿਚ ਦੇਰ ਰਾਤ ਸ਼ਿਫਟ ਕਰ ਦਿੱਤਾ ਹੈ।
ਇਲਾਕੇ ਨੂੰ ਪੂਰੀ ਤਰ੍ਹਾਂ ਕੁਆਰੰਟਾਇਨ ਕਰ ਦਿੱਤਾ ਗਿਆ ਹੈ : ਡੀਸੀ
ਇਸ ਸਬੰਧੀ ਜਦੋਂ ਡਿਪਟੀ ਕਮਿਸ਼ਨਰ ਦੀਪਤੀ ਉਪਲ ਨਾਲ ਗੱਲ਼ਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਦੇਰ ਸ਼ਾਮ ਹੀ ਮਾਮਲਾ ਸਾਹਮਣੇ ਆਉਣ ਨਾਲ ਇਲਾਕੇ ਨੂੰ ਪੂਰੀ ਤਰ੍ਹਾਂ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਉਹਨਾਂ ਨੇ ਸ਼ਹਿਰ ਵਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ, ਕਪੂਰਥਲਾ ਪ੍ਰਸ਼ਾਸਨ ਜਿਲ੍ਹੇ ਦੇ ਲੋਕਾਂ ਦੀ ਸਰੁੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹੈ।
ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ : ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਆਪਣਾ ਨਾਂ, ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ ‘ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ।