ਐਸਏਐਸ ਨਗਰ . ਕੋਰੋਨਾ ਦੇ ਮਾਮਲੇ ਪੰਜਾਬ ਵਿੱਚ ਤੇਜ਼ੀ ਨਾਲ ਵੱਧ ਰਹੇ ਹਨ। ਜਲੰਧਰ ਵਿੱਚ ਬੀਤੇ ਦਿਨ ਦੇਰ ਸ਼ਾਮ ਮਿਲੇ ਤਾਜਾ ਅੰਕੜ੍ਹਿਆਂ ਮੁਤਾਬਿਕ ਹੁਣ ਤੱਕ ਕੁੱਲ 22 ਪਾਜੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਪੂਰੇ ਸੂਬੇ ਵਿੱਚ ਦੇਖਿਆ ਜਾਵੇ ਤਾਂ 1 ਹਫਤਾ ਪਹਿਲਾਂ 100 ਮਾਮਲੇ ਵੀ ਨਹੀਂ ਸਨ ਤੇ ਹੁਣ ਤੱਕ 170 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਕੋਵਿਡ-19 ਦੇ ਸੰਕਟ ਦੇ ਮੱਦੇਨਜ਼ਰ ਵਿਸਾਖੀ ਦੇ ਪਾਵਨ ਦਿਹਾੜੇ ‘ਤੇ ਪੰਜਾਬੀਆਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਆਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜੀਆਂ ਦੀ ਸੁਰੱਖਿਆ ਲਈ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਭਲਕੇ 13 ਅਪਰੈਲ ਨੂੰ ਸਵੇਰੇ 11 ਵਜੇ ਆਪੋ-ਆਪਣੇ ਘਰਾਂ ਤੋਂ ਜਾਨਲੇਵਾ ਦੁਸ਼ਮਣ ਕੋਵਿਡ-19 ‘ਤੇ ਸੂਬੇ ਦੀ ਜਿੱਤ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।

ਵਿਸਾਖੀ ਦੇ ਤਿਉਹਾਰ ਦੀ ਪੂਰਵ ਸੰਧਿਆ ‘ਤੇ ਪੰਜਾਬ ਦੇ ਲੋਕਾਂ ਦੇ ਨਾਂ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾਵਾਇਰਸ ਦੀ ਮਹਾਮਾਰੀ ਦੇ ਮੱਦੇਨਜ਼ਰ ਇਸ ਵਾਰ ਦੀ ਵਿਸਾਖੀ ਪਹਿਲਾਂ ਨਾਲੋਂ ਵੱਖਰੀ ਹੈ ਜਿਸ ਕਰਕੇ ਲੋਕ ਵਿਸ਼ਾਲ ਇਕੱਠਾਂ ਦੇ ਰੂਪ ਵਿੱਚ ਰਵਾਇਤੀ ਜੋਸ਼ੋ-ਖਰੋਸ਼ ਨਾਲ ਇਸ ਤਿਉਹਾਰ ਨੂੰ ਮਨਾਉਣ ਲਈ ਬਾਹਰ ਨਹੀਂ ਨਿਕਲ ਸਕਦੇ। ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਸਾਰਿਆਂ ਦਾ ਆਪਣੇ ਘਰਾਂ ਵਿੱਚ ਰਹਿਣਾ ਬਹੁਤ ਜ਼ਰੂਰੀ ਹੈ ਅਤੇ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਸੂਬੇ ਤੋਂ ਕੋਵਿਡ-19 ਦੇ ਮੁਕੰਮਲ ਖਾਤਮੇ ਲਈ ਅਰਦਾਸ ਕਰਕੇ ਮਨਾਇਆ ਜਾਵੇ।

ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ : ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਆਪਣਾ ਨਾਂ, ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ ‘ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ।