ਪੰਜਾਬ ‘ਚ ਰੋਜ਼ਾਨਾ 10 ਹਜ਼ਾਰ ਵਿਦਿਆਰਥੀਆਂ ਦੇ ਹੋਣਗੇ ਕੋਰੋਨਾ ਟੈਸਟ, CM ਨੇ ਦਿੱਤੇ ਹੁਕਮ

0
4331

ਚੰਡੀਗੜ੍ਹ/ਮੋਹਾਲੀ/ਲੁਧਿਆਣਾ | ਪੰਜਾਬ ਸਰਕਾਰ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਿੱਚ ਸਖਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਰਿਵਿਊ ਮੀਟਿੰਗ ਵਿੱਚ ਕੁਝ ਪਾਬੰਦੀਆਂ ਵਿੱਚ ਵਾਧਾ ਕੀਤਾ ਗਿਆ ਹੈ।

ਮੁੱਖ ਮੰਤਰੀ ਦੇ ਨਵੇਂ ਹੁਕਮਾਂ ਮੁਤਾਬਿਕ ਹੁਣ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ ਆਰ.ਟੀ.-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਲਾਜ਼ਮੀ ਹੋਵੇਗੀ।

ਹਿਮਾਚਲ ਪ੍ਰਦੇਸ਼ ਅਤੇ ਜੰਮੂ ਤੋਂ ਆਉਣ ਵਾਲੇ ਲੋਕਾਂ ਦੀ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ ਕਿਉਂ ਜੋ ਇਨ੍ਹਾਂ ਸੂਬਿਆਂ ਵਿੱਚ ਕੋਵਿਡ ਪਾਜ਼ੇਟਿਵ ਕੇਸ ਵਧ ਰਹੇ ਹਨ।

ਸਕੂਲਾਂ ਵਿੱਚ ਕੋਵਿਡ ਦੀਆਂ ਰਿਪੋਰਟਾਂ ਦਰਮਿਆਨ ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਸਿਰਫ਼ ਮੁਕੰਮਲ ਟੀਕਾਕਰਨ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਜਾਂ ਜੋ ਹਾਲ ਹੀ ਵਿੱਚ ਕੋਵਿਡ ਤੋਂ ਸਿਹਤਯਾਬ ਹੋਏ ਹਨ, ਸਕੂਲਾਂ ਅਤੇ ਕਾਲਜਾਂ ਵਿੱਚ ਨਿੱਜੀ ਤੌਰ ‘ਤੇ ਪੜ੍ਹਾਉਣਗੇ ਅਤੇ ਸਾਰੇ ਬੱਚਿਆਂ ਲਈ ਆਨਲਾਈਨ ਪੜ੍ਹਾਈ ਦਾ ਬਦਲ ਉਪਲਬਧ ਰਹੇਗਾ।

ਮੁੱਖ ਮੰਤਰੀ ਨੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਦੇ ਰੋਜ਼ਾਨਾ ਘੱਟੋ-ਘੱਟ 10,000 ਟੈਸਟ ਲੈਣ ਦੇ ਆਦੇਸ਼ ਦਿੱਤੇ।

0.2 % ਤੋਂ ਉੱਪਰ ਪਾਜ਼ੇਟੀਵਿਟੀ ਦਰ ਵਾਲੇ ਜ਼ਿਲ੍ਹਿਆਂ/ਸ਼ਹਿਰਾਂ ਨੂੰ ਸਥਿਤੀ ਵਿੱਚ ਸੁਧਾਰ ਹੋਣ ਤੱਕ ਚੌਥੀ ਅਤੇ ਇਸ ਤੋਂ ਹੇਠਲੀਆਂ ਕਲਾਸਾਂ ਲਈ ਨਿੱਜੀ ਤੌਰ ‘ਤੇ ਪੜ੍ਹਾਈ ਬੰਦ ਕਰਨ ਲਈ ਕਿਹਾ।

ਹੁਕਮਾਂ ਮੁਤਾਬਿਕ- ਟੀਕਾਕਰਨ ਤੇ ਆਰ.ਟੀ.-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਦਾ ਨਿਯਮ ਉਨ੍ਹਾਂ ਸਾਰਿਆਂ ‘ਤੇ ਲਾਗੂ ਹੋਵੇਗਾ, ਜੋ ਪੰਜਾਬ ਵਿੱਚ ਸੜਕੀ, ਰੇਲ ਜਾਂ ਹਵਾਈ ਮਾਰਗ ਰਾਹੀਂ ਦਾਖਲ ਹੋਣਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਵਿੱਚੋਂ ਕੋਈ ਵੀ ਨਾ ਹੋਣ ਦੀ ਸੂਰਤ ਵਿੱਚ ਉਸ ਵਿਅਕਤੀ ਦਾ ਆਰ.ਏ.ਟੀ. ਟੈਸਟ ਲਾਜ਼ਮੀ ਹੋਵੇਗਾ, ਬਸ਼ਰਤੇ ਕਿ ਉਹ ਹਾਲ ਹੀ ਵਿੱਚ ਕੋਵਿਡ ਤੋਂ ਠੀਕ ਹੋਇਆ ਹੋਵੇ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)