ਕੋਰੋਨਾ ਕਹਿਰ : ਪੰਜਾਬ ‘ਚ ਕੋਰੋਨਾ ਬੇਕਾਬੂ, ਕੁੱਲ੍ਹ ਕੇਸਾਂ ਦੀ ਗਿਣਤੀ 90000 ਪਾਰ

0
327

ਚੰਡੀਗੜ੍ਹ . ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ ‘ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 57 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2646 ਹੋ ਗਈ ਹੈ।ਵੀਰਵਾਰ ਨੂੰ 2896 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਅੱਜ ਸਭ ਤੋਂ ਵੱਧ 12 ਮੌਤਾਂ ਲੁਧਿਆਣਾ ‘ਚ ਹੋਈਆਂ ਹਨ।ਇਸ ਦੇ ਨਾਲ ਹੀ ਜਲੰਧਰ -9, ਪਟਿਆਲਾ -7, ਫਤਿਹਗੜ੍ਹ ਸਾਹਿਬ -6, ਪਠਾਨਕੋਟ -4, ਅੰਮ੍ਰਿਤਸਰ -3, ਫਿਰੋਜ਼ਪੁਰ -3, ਸੰਗਰੂਰ -3, ਬਠਿੰਡਾ -2, ਫਾਜ਼ਿਲਕਾ -2, ਗੁਰਦਾਸਪੁਰ -2, ਹੁਸ਼ਿਆਰਪੁਰ -2, ਮੋਗਾ -2 ਵਿਅਕਤੀਆਂ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 2248 ਮਰੀਜ਼ ਸਿਹਤਯਾਬ ਹੋਏ ਹਨ।


ਪੰਜਾਬ ‘ਚ ਕੋਰੋਨਾਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ ‘ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ।ਵੀਰਵਾਰ ਨੂੰ ਕੋਰੋਨਾਵਾਇਰਸ ਦੇ 2896 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ ‘ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 90032 ਹੋ ਗਈ ਹੈ।ਅੱਜ ਸਭ ਤੋਂ ਵੱਧ 513 ਕੇਸ ਲੁਧਿਆਣਾ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 181, ਬਠਿੰਡਾ 222, ਪਟਿਆਲਾ 294, ਜਲੰਧਰ 357, ਮੁਹਾਲੀ 284 ਅਤੇ ਗੁਰਦਾਸਪੁਰ 134 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਸੂਬੇ ‘ਚ ਕੁੱਲ 1496340 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 90032 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 65818 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 21568 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 489 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 88 ਮਰੀਜ਼ ਗੰਭੀਰ ਹਾਲਾਤ ‘ਚ ਵੈਂਟੀਲੇਟਰ ਤੇ ਹਨ।