ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਪ੍ਰੋਗਰਾਮ ‘ਚ ਯੂਥ ਨੂੰ ਕੋਰੋਨਾ ਵਾਇਰਸ ਬਾਰੇ ਕੀਤਾ ਜਾਗਰੂਕ

    0
    279

    ਬਠਿੰਡਾ. ਜ਼ਿਲਾ ਬੀਸੀਸੀ ਕੋਆਰਡੀਨੇਟਰ ਨਰਿੰਦਰ ਕੁਮਾਰ ਵਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਪ੍ਰੋਗਰਾਮ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਡੇਵੇਲਪਮੈਂਟ ਸੈਂਟਰ ਵਿੱਚ ਯੂਥ ਵਿੱਚ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ। ਸਿਵਲ ਸਰਜਨ ਬਠਿੰਡਾ ਡਾ. ਅਮਰੀਕ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਨਰਿੰਦਰ ਕੁਮਾਰ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੰਘਦੇ ਜਾਂ ਛਿੱਕਦੇ ਸਮੇਂ ਆਪਣੇ ਨੱਕ ਅਤੇ ਮੂੰਹ ਨੂੰ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ। ਭੀੜ ਭਾੜ ਵਾਲੀ ਜਗ੍ਹਾ ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਘਰੇਲੂ ਨੁਸਖਿਆਂ ਦੀ ਵਰਤੋਂ ਨਾ ਕਰੋ ਸਗੋਂ ਮਾਹਰ ਡਾਕਟਰ ਦੀ ਸਲਾਹ ਨਾਲ ਦਵਾਈ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਆਪਣੇ ਆਪ ਨੂੰ ਬਚਾਓ ਅਤੇ ਬਚਾਅ ਦੇ ਤਰੀਕੇ ਅਪਣਾਓ।

    ਇਸ ਤੋਂ ਇਲਾਵਾ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਹੋਰ ਸਿਹਤ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਕੁਆਰਡੀਨੇਟਰ ਗੁਰਸ਼ਰਨ ਸਿੰਘ ਐਡਵੋਕੇਟ ਰਣਬੀਰ ਸਿੰਘ ਬਰਾੜ ਤੋਂ ਇਲਾਵਾ ਵੱਖ ਵੱਖ ਪਿੰਡਾਂ ਤੋਂ ਆਏ ਹੋਏ ਯੂਥ ਕਲੱਬਾਂ ਦੇ ਅਹੁਦੇਦਾਰ, ਮੈਂਬਰ ,ਵੱਡੀ ਗਿਣਤੀ ਵਿੱਚ ਹਾਜ਼ਰ ਸਨ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।