ਕੋਰੋਨਾ : ਦੇਸ ‘ਚ 24 ਘੰਟਿਆਂ ‘ਚ 38 ਲੋਕਾਂ ਦੀ ਮੌਤ, 1076 ਨਵੇਂ ਕੇਸ ਆਏ ਸਾਹਮਣੇ, ਮਰੀਜਾਂ ਦੀ ਗਿਣਤੀ 11 ਹਜ਼ਾਰ ਤੋਂ ਪਾਰ

0
1028

ਨਵੀਂ ਦਿੱਲੀ. ਭਾਰਤ ਵਿਚ ਕੋਰੋਨਾਵਾਇਰਸ ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧਣੇ ਸ਼ੁਰੂ ਹੋ ਗਏ ਹਨ। ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਭਾਰਤ ਵਿਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਵੱਧਕੇ 11,439 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 1076 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 38 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿਚ ਕੋਰੋਨਾ ਵਿਚ ਹੁਣ ਤੱਕ 377 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਲਗਾਤਾਰ ਵੱਧਦੇ ਮਰੀਜ਼ਾਂ ਦੇ ਵਿਚ ਕੁਝ ਰਾਹਤ ਦੀ ਗੱਲ ਇਹ ਹੈ ਕਿ 1306 ਮਰੀਜ਼ ਇਸ ਬਿਮਾਰੀ ਨੂੰ ਹਰਾਉਣ ਵਿਚ ਕਾਮਯਾਬ ਵੀ ਹੋਏ ਹਨ।

ਕੋਰੋਨਾਵਾਇਰਸ ਨਾਲ ਮਰਨ ਵਾਲੇ 60 ਪ੍ਰਤੀਸ਼ਤ ਲੋਕ ਮੁੰਬਈ, ਇੰਦੌਰ, ਦਿੱਲੀ ਅਤੇ ਪੁਣੇ ਤੋਂ ਹਨ। ਪੁਣੇ ਵਿਚ 38, ਦਿੱਲੀ ਵਿਚ 30 ਅਤੇ ਇੰਦੌਰ ਵਿਚ 37 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਮੁੰਬਈ ਵਿੱਚ ਹੁਣ ਤਕ 127 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪੰਜਾਬ ਦੇ ਕੋਰੋਨਾ ਨਾਲ 13 ਲੋਕਾਂ ਦੀ ਮੌਤ ਹੋ ਚੁੱਕ ਹੈ। ਜਲੰਧਰ ਵਿੱਚ ਦੋ ਮੌਤਾਂ ਹੋ ਚੁੱਕਿਆਂ ਹਨ। ਪੰਜਾਬ ਵਿੱਚ ਸਭ ਤੋਂ ਵੱਧ ਮਾਮਲੇ ਐਸਏਐਸ ਨਗਰ ਤੋਂ ਸਾਹਮਣੇ ਆਏ ਹਨ। ਉਸ ਤੋਂ ਬਾਅਦ ਜਲੰਧਰ ਵਿੱਚ 24 ਮਾਮਲੇ ਸਾਹਮਣੇ ਆ ਚੁੱਕੇ ਹਨ।