ਪੰਜਾਬ ‘ਚ ਕੋਰੋਨਾ ਦਾ ਪ੍ਰਭਾਵ ਮੁੜ ਵਧਿਆ, ਸਰਕਾਰ ਹੋਈ ਚੌਕਸ

0
507

ਚੰਡੀਗੜ੍ਹ | ਪੰਜਾਬ ਵਿੱਚ ਕੋਰੋਨਾਵਾਇਰਸ ਦਾ ਪ੍ਰਕੋਪ ਇੱਕ ਵਾਰ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਪੰਜਾਬ ‘ਚ ਕੋਵਿਡ-19 ਦੇ 703 ਨਵੇਂ ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਸਰਕਾਰ ਚੌਕਸ ਹੋ ਗਈ ਹੈ। ਬੁੱਧਵਾਰ ਤਕ ਕੁੱਲ ਪੀੜਤਾਂ ਦੀ ਗਿਣਤੀ 1,39,184 ਹੋ ਗਈ ਹੈ। ਇਸ ਵਾਇਰਸ ਨਾਲ 31 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਸੂਬੇ ‘ਚ ਮ੍ਰਿਤਕਾਂ ਦੀ ਗਿਣਤੀ 4389 ਹੋ ਗਈ। ਉਧਰ ਸਿਹਤ ਮਹਿਕਮੇ ਵੱਲੋਂ ਜਾਰੀ ਕੀਤੇ ਸਿਹਤ ਅੰਕੜਿਆਂ ਮੁਤਾਬਕ ਮੁਹਾਲੀ ‘ਚ 119, ਲੁਧਿਆਣਾ ‘ਚ 103 ਤੇ ਜਲੰਧਰ ‘ਚ 100 ਨਵੇਂ ਮਾਮਲੇ ਸਾਹਮਣੇ ਆਏ।

ਬੁਲੇਟਿਨ ਮੁਤਾਬਕ ਪਟਿਆਲਾ ਤੇ ਮੁਹਾਲੀ ਵਿੱਚ ਚਾਰ-ਚਾਰ, ਕਪੂਰਥਲਾ, ਲੁਧਿਆਣਾ ਤੇ ਮੋਗਾ ਵਿੱਚ ਤਿੰਨ, ਬਠਿੰਡਾ, ਹੁਸ਼ਿਆਰਪੁਰ, ਜਲੰਧਰ ਤੇ ਸੰਗਰੂਰ, ਅੰਮ੍ਰਿਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਰੂਪਨਗਰ ਤੇ ਤਰਨ ਤਾਰਨ ਵਿੱਚ ਦੋ-ਦੋ ਮਰੀਜ਼ਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲਣ ਤੋਂ ਬਾਅਦ ਸੂਬੇ ਵਿੱਚ ਠੀਕ ਹੋਏ ਮਰੀਜ਼ਾਂ ਦੀ ਕੁੱਲ ਗਿਣਤੀ 1,29,549 ਹੋ ਗਈ ਹੈ। ਦੱਸ ਦਈਏ ਕਿ ਸੂਬੇ ‘ਚ ਇਸ ਸਮੇਂ 5,246 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।