ਸਕੂਲੀ ਬੱਚਿਆਂ ‘ਤੇ ਕੋਰੋਨਾ ਦਾ ਕਹਿਰ, ਮੁਕਤਸਰ ਦੇ ਪਿੰਡ ਵੜਿੰਗ ਖੇੜਾ ਦੇ ਸਰਕਾਰੀ ਸਕੂਲ ਦੇ 14 ਵਿਦਿਆਰਥੀ ਕੋਰੋਨਾ ਪਾਜ਼ੇਟਿਵ

0
1484

ਜ਼ਿਲ੍ਹੇ ‘ਚ ਕੁੱਲ 18799 ਕੋਰੋਨਾ ਦੇ ਕੇਸ, ਜਿਨ੍ਹਾਂ ‘ਚ ਐਕਟਿਵ ਕੇਸ 15, ਹੁਣ ਤੱਕ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ 524, ਠੀਕ ਹੋਏ ਮਰੀਜ਼ਾਂ ਦੀ ਗਿਣਤੀ 18260

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਇਕ ਪਾਸੇ ਜਿਥੇ ਪੂਰੇ ਦੇਸ਼ ਵਿੱਚ ਕੋਰੋਨਾ ਦਾ ਕਹਿਰ ਘੱਟ ਰਿਹਾ ਹੈ, ਉਥੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।

ਤਾਜ਼ਾ ਮਾਮਲਾ ਹਲਕਾ ਲੰਬੀ ਦੇ ਪਿੰਡ ਵੜਿੰਗ ਖੇੜਾ ਦੇ ਸਰਕਾਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਾ ਤੋਂ ਸਾਹਮਣੇ ਆਇਆ ਹੈ, ਜਿਥੇ ਪਿਛਲੇ ਵੀਰਵਾਰ 8ਵੀਂ ਕਲਾਸ ਦਾ ਇਕ ਵਿਦਿਆਰਥੀ ਕੋਰੋਨਾ ਪਾਜੇਟਿਵ ਪਾਇਆ ਗਿਆ ਸੀ।

ਸਿਹਤ ਵਿਭਾਗ ਵੱਲੋਂ ਸਕੂਲ ਤੇ ਜਮਾਤ ਦੇ ਬਾਕੀ ਵਿਦਿਆਰਥੀਆਂ ਦਾ ਵੀ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ਦੇ ਅੱਜ ਨਤੀਜੇ ਆਏ, ਜਿਨ੍ਹਾਂ ‘ਚ ਅੱਜ ਕੁੱਲ 13 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ। ਸਿਹਤ ਵਿਭਾਗ ਵੱਲੋਂ ਸਕੂਲ ਦੇ ਪੂਰੇ ਸਟਾਫ ਤੇ ਬਾਕੀ ਵਿਦਿਆਰਥੀ ਦੇ ਵੀ ਕੋਰੋਨਾ ਟੈਸਟ ਕੀਤੇ ਗਏ ਸਨ।

ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪਿੰਡ ਵੜਿੰਗ ਖੇੜਾ ਦੇ ਸਰਕਾਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਾ ਵਿੱਚ ਕੋਰੋਨਾ ਦੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ਵਿੱਚ ਪਿਛਲੇ ਵੀਰਵਾਰ 8ਵੀਂ ਜਮਾਤ ਦਾ ਇਕ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਇਆ ਸੀ, ਜਿਸ ਤੋਂ ਬਾਅਦ ਬਾਕੀ ਵਿਦਿਆਰਥੀਆਂ ਦੇ ਵੀ ਟੈਸਟ ਕੀਤੇ ਗਏ, ਜਿਨ੍ਹਾਂ ‘ਚੋਂ 13 ਵਿਦਿਆਰਥੀ ਅੱਜ ਕੋਰੋਨਾ ਪਾਜ਼ੇਟਿਵ ਪਾਏ ਗਏ।

8ਵੀਂ ਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਵੱਲੋਂ ਮਾਈਕਰੋ ਕੰਟੋਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲ ਬੰਦ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ