ਅੰਮ੍ਰਿਤਸਰ. ਪਿੰਡ ਸਠਿਆਲਾ ਵਿਖੇ ਕਰੋਨਾ ਵਾਇਰਸ ਦੇ ਡਰ ਕਾਰਨ ਪਤੀ-ਪਤਨੀ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੇ ਕੋਲੋਂ ਮਿਲੇ ਸੁਸਾਈਡ ਨੋਟ ਰਾਹੀਂ ਮੌਤ ਦੇ ਕਾਰਨਾਂ ਦੀ ਪੁਸ਼ਟੀ ਹੋਈ ਹੈ। ਪੁਲਿਸ ਨੇ ਦੋਵੇਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਬਿਆਸ ਪੁਲਿਸ ਮੁਤਾਬਿਕ ਸੁਸਾਈਡ ਨੋਟ ਵਿੱਚ ਲਿਖਿਆ ਹੋਇਆ ਹੈ ਕਿ ਉਨ੍ਹਾਂ ਦੀ ਮੌਤ ਦਾ ਕੋਈ ਜ਼ਿੰਮੇਵਾਰ ਨਹੀਂ ਹੈ, ਉਹ ਆਪਣੀ ਜੀਵਨ ਲੀਲ੍ਹਾ ਖਤਮ ਕਰ ਰਹੇ ਹਨ। ਅਸੀਂ ਦੋਵੇਂ ਬਹੁਤ ਪ੍ਰੇਸ਼ਾਨ ਹਾਂ, ਸਾਨੂੰ ਲੱਗ ਰਿਹਾ ਹੈ ਕਿ ਅਸੀਂ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਗਏ ਹਾਂ। ਮ੍ਰਿਤਕ ਬਲਵਿੰਦਰ ਸਿੰਘ ਦਾ ਆਪਣਾ ਫੋਟੋ ਸਟੂਡੀਓ ਸੀ ਅਤੇ ਪਤਨੀ ਗੁਰਜਿੰਦਰ ਕੌਰ ਰਿਟਾਇਰਡ ਸਰਕਾਰੀ ਅਧਿਆਪਕਾ ਸੀ। ਜਿਨ੍ਹਾ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।