ਅਮ੍ਰਿਤਸਰ. ਜਿਲਾ ਅਦਾਲਤ ਨੇ ਪਰਿਵਾਰ ਵਲੋਂ ਖੁਦਕੁਸ਼ੀ ਕਰਣ ਦੇ ਮਾਮਲੇ ਦਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਾਬਕਾ ਡੀਆਈਜੀ ਕੁਲਤਾਰ ਸਿੰਘ ਨੂੰ 8 ਸਾਲ ਅਤੇ ਡੀਐਸਪੀ ਹਰਦੇਵ ਸਿੰਘ ਨੂੰ 4 ਸਾਲ ਦੀ ਸਜਾ ਸੁਣਾਈ ਹੈ। ਜਿਕਰਯੋਗ ਹੈ ਕਿ ਸਾਲ 2004 ਵਿੱਚ ਇਕ ਪਰਿਵਾਰ ਦੇ 5 ਮੈਂਬਰਾਂ ਨੇ ਖੁਦਕੁਸ਼ੀ ਕਰ ਲਈ ਸੀ। ਪਰਿਵਾਰ ਨੇ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਜਿੰਮੇਵਾਰ ਉਕਤ ਪੁਲਸ ਅਧਿਕਾਰੀਆਂ ਨੂੰ ਠਹਰਾਇਆ ਸੀ। ਵਕੀਲ ਪਰਮਿੰਦਰ ਸਿੰਘ ਸੇਠੀ ਦਾ ਕਹਿਣਾ ਹੈ ਕਿ ਇਹ ਵਰਦੀ ਦੀ ਆੜ ਵਿੱਚ ਕਾਨੂੰਨ ਤੋੜਨ ਲਈ ਇਹ ਸਜਾ ਕਾਫੀ ਘਟ ਹੈ। ਉਹ ਇਸ ਫੈਸਲੇ ਤੋਂ ਖੁਸ਼ ਨਹੀਂ ਦਿਸ ਰਹੇ ਸਨ।
ਇਹ ਖਬਰ ਅਪਡੇਟ ਕੀਤੀ ਜਾ ਰਹੀ ਹੈ। ਜਿਵੇਂ-ਜਿਵੇਂ ਜਾਣਕਾਰੀ ਮਿਲੇਗੀ, ਇਸ ਖਬਰ ਨੂੰ ਅਪਡੇਟ ਕੀਤਾ ਜਾਵਾੇਗਾ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।