ਆਪ ਵਿਧਾਇਕ ਗੱਜਣ ਮਾਜਰਾ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ, ਅੱਜ ਸ਼ਾਮ ਨੂੰ ਹੋਣਗੇ ਰਿਹਾਅ

0
485

ਮਲੇਰਕੋਟਲਾ, 4 ਨਵੰਬਰ | ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਜ਼ਮਾਨਤ ਮਿਲ ਗਈ ਹੈ। ਉਹ ਅੱਜ ਸ਼ਾਮ ਨੂੰ ਪਟਿਆਲਾ ਜੇਲ ਤੋਂ ਰਿਹਾਅ ਹੋਣਗੇ। ਜਸਵੰਤ ਸਿੰਘ ਗੱਜਣ ਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੈਂਕ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਗ੍ਰਿਫਤਾਰ ਕੀਤਾ ਸੀ।

ਜ਼ਿਕਰਯੋਗ ਹੈ ਕਿ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਕੇਸ ਦਾ ਸਾਹਮਣਾ ਕਰ ਰਹੇ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਲੰਧਰ ਦੀ ਟੀਮ ਨੇ ਕੁਝ ਦਿਨਾਂ ਤੱਕ ਛਾਪੇਮਾਰੀ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)