ਅਦਾਲਤ ਨੇ ਸਿਮਰਨਜੀਤ ਸਿੰਘ ਬੈਂਸ ਤੇ ਰੇਪ, ਯੌਨ ਸ਼ੋਸ਼ਣ ਦਾ ਕੇਸ ਦਰਜ ਕਰਨ ਦੇ ਦਿੱਤੇ ਹੁਕਮ

0
1807

ਲੁਧਿਆਣਾ | ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ‘ਤੇ ਕੋਰਟ ਨੇ ਰੇਪ ਦਾ ਕੇਸ ਦਰਜ ਕਰਨ ਦੇ ਦਿੱਤੇ ਹੁਕਮ।

ਲੁਧਿਆਣਾ ਦੀ ਇੱਕ ਔਰਤ ਦੁਆਰਾ ਕੋਰਟ ਵਿੱਚ ਰੇਪ ਅਤੇ ਹੋਰ ਆਰੋਪ ਵਾਲੇ ਕੇਸ ਤੇ ਸੁਣਵਾਈ ਕਰਦਿਆਂ ਐਡੀਸ਼ਨਲ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਵੱਲੋਂ ਪੁਲਿਸ ਤੋਂ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ, ਸੁਖਚੈਨ ਸਿੰਘ, ਪਰਮਜੀਤ ਸਿੰਘ, ਗੋਗੀ ਸ਼ਰਮਾ, ਜਸਬੀਰ ਕੌਰ, ਬਲਜਿੰਦਰ ਕੌਰ ਖਿਲਾਫ਼ ਰੇਪ, ਯੌਨ ਸ਼ੋਸ਼ਣ ਸਮੇਤ ਹੋਰ ਧਾਰਾਵਾਂ ਤੇ ਐੱਫਆਈਆਰ ਦਰਜ ਕਰਨ ਨੂੰ ਕਿਹਾ ਹੈ।

ਕੋਰਟ ਨੇ ਆਰੋਪੀਆਂ ਨੂੰ ਕਸਟਡੀ ਵਿੱਚ ਲੈ ਕੇ ਪੁੱਛਗਿੱਛ ਕਰਨ ਅਤੇ ਫੁਟੇਜ ਚੈੱਕ ਕਰਕੇ 15 ਜੁਲਾਈ ਤੱਕ ਰਿਪੋਰਟ ਦੇਣ ਨੂੰ ਕਿਹਾ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)