ਅਦਾਲਤ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਿਆ

0
136

ਚੰਡੀਗੜ੍ਹ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਹੈ। ਉਨ੍ਹਾਂ ਨੂੰ ਅਦਾਲਤ ਨੇ 3 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਵਿਜੀਲੈਂਸ ਨੇ ਸੋਮਵਾਰ ਨੂੰ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ। ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਜੰਗਲਾਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਨ।

ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਸਮੇਂ ਦੌਰਾਨ ਧਰਮਸੋਤ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 596 ਰੁਪਏ ਸੀ, ਜਦੋਂ ਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888 ਰੁਪਏ ਸੀ। ਇਸ ‘ਚ 6 ਕਰੋੜ 39 ਲੱਖ ਰੁਪਏ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ 269 ਫੀਸਦੀ ਜ਼ਿਆਦਾ ਹਨ।

ਧਰਮਸੋਤ ਦਾ ਦੂਜਾ ਘੁਟਾਲਾ ਜੰਗਲਾਤ ਵਿਭਾਗ ਦਾ ਘਪਲਾ ਸੀ, ਜਿਸ ਵਿੱਚ ਉਹ ਗ੍ਰਿਫ਼ਤਾਰ ਹੋਏ ਹਨ। ਇਸ ਘਪਲੇ ਵਿੱਚ ਉਨ੍ਹਾਂ ਦੇ ਨਾਲ ਸੰਗਤ ਸਿੰਘ ਗਿਲਜੀਆਂ ਦਾ ਨਾਂ ਵੀ ਸਾਹਮਣੇ ਆਇਆ ਸੀ। ਧਰਮਸੋਤ ‘ਤੇ ਹਰ ਦਰੱਖਤ ਕੱਟਣ ਬਦਲੇ 500 ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ।

ਇਸ ਤੋਂ ਪਤਾ ਲੱਗਾ ਕਿ ਉਸ ਵੱਲੋਂ ਕਰੀਬ 1.25 ਕਰੋੜ ਦੀ ਰਿਸ਼ਵਤ ਲਈ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਸ ਨੂੰ ਅਮਲੋਹ ਸਥਿਤ ਉਸ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ। ਉਦੋਂ ਤੋਂ ਉਹ ਜੇਲ੍ਹ ਵਿੱਚ ਹੀ ਰਿਹਾ।