ਜਲੰਧਰ . ਕੋਰੋਨਾ ਦਾ ਕਹਿਰ ਜਲੰਧਰ ਵਿੱਚ ਵੱਧਦਾ ਜਾ ਰਿਹਾ ਹੈ। ਅੱਜ ਜੋ ਰਿਪੋਰਟਾ ਪਾਜ਼ੀਟਿਵ ਆਇਆਂ ਹਨ, ਉਨ੍ਹਾਂ ਵਿਚ ਕੈਂਬ੍ਰਿਜ ਸਕੂਲ ਦੀ ਪ੍ਰਿੰਸਿਪਲ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ।
ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਪਾਏ ਗਏ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਰੁਪਿੰਦਰ ਮਾਹਲ ਅਤੇ 13 ਸਾਲਾ ਬੇਟੇ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਉਣ ਦੀ ਸੂਚਨਾ ਮਿਲੀ ਹੈ। ਐੱਸ. ਐੱਸ. ਪੀ. ਦਿਹਾਤੀ ਨਵਜੋਤ ਮਾਹਲ ਦੀ ਪਤਨੀ ਰੁਪਿੰਦਰ ਮਾਹਲ ਕ੍ਰੈਂਬਿਜ ਇੰਟਰਨੈਸ਼ਨਲ ਸਕੂਲ ਜਲੰਧਰ ਦੀ ਪ੍ਰਿੰਸੀਪਲ ਵੀ ਹੈ।
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਮਾਹਲ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਕਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਕੋਰੋਨਾ ਜਾਂਚ ਲਈ ਨਮੂਨੇ ਲਏ ਗਏ ਸਨ, ਜਿਨ੍ਹਾਂ ਦੀ ਅੱਜ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
ਜ਼ਿਕਰਯੋਗ ਹੈ ਕਿ ਅੱਜ ਜ਼ਿਲ੍ਹਾ ਜਲੰਧਰ ‘ਚ ਪਹਿਲੀ ਵਾਰ ਕੋਰੋਨਾ ਵਾਇਰਸ ਦੇ 96 ਪਾਜ਼ੀਟਿਵ ਕੇਸ ਪਾਏ ਗਏ ਹਨ, ਜਿਨ੍ਹਾਂ ‘ਚ ਆਰ. ਟੀ. ਏ. ਦਫ਼ਤਰ ਦੇ 8 ਕਾਮਿਆਂ ਸਮੇਤ ਮਹਿੰਦਰ ਸਿੰਘ ਕੇ. ਪੀ. ਦਾ ਕੁੱਕ, ਸੁਰੱਖਿਆ ਕਰਮਚਾਰੀ ਵੀ ਸ਼ਾਮਲ ਹਨ।