ਮੀਂਹ ਨਾਲ ਖਰਾਬ ਫ਼ਸਲਾਂ ਦਾ ਮਿਲੇਗਾ ਇੰਨਾ ਮੁਆਵਜ਼ਾ; CM ਮਾਨ ਨੇ ਕਰ’ਤਾ ਐਲਾਨ

0
1488

ਨਿਹਾਲ ਸਿੰਘ ਵਾਲਾ : ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਔਖੀ ਘੜੀ ਵਿਚ ਖੜ੍ਹੀ ਹੈ, ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 15 ਹਜ਼ਾਰ ਪ੍ਰਤੀ ਏਕੜ ਜਲਦ ਹੀ ਮੁਹੱਈਆ ਕਰਵਾਇਆ ਜਾਵੇਗਾ। ਇਹ ਮੁਆਵਜ਼ਾ ਪਿਛਲੀਆਂ ਸਰਕਾਰਾਂ ਨਾਲੋਂ ਵੱਧ ਹੋਵੇਗਾ।

ਇਹ ਸ਼ਬਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ ਵਿਖੇ ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਨਾਲ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਚੇਅਰਮੈਨ ਹਰਮਨਜੀਤ ਸਿੰਘ ਦੀਦਾਰੇ ਵਾਲਾ, ਚੇਅਰਮੈਨ ਦੀਪਕ ਅਰੋੜਾ ਵੀ ਹਾਜ਼ਰ ਸਨ।