ਜਲੰਧਰ ‘ਚ ਔਰਤ ਨਾਲ ਦਰਿੰਦਗੀ ! ਬਿਨਾਂ ਮਰਜ਼ੀ ਦੇ ਬਣਾਏ ਸਰੀਰਕ ਸਬੰਧ

0
415

ਜਲੰਧਰ, 30 ਅਕਤੂਬਰ | ਨਕੋਦਰ ‘ਚ ਇਕ ਔਰਤ ਨਾਲ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਮੁਲਜ਼ਮ ਦੀ ਪਛਾਣ ਕੁਲਵੀਰ ਸਿੰਘ ਪੁੱਤਰ ਸਾਧੂ ਰਾਮ ਵਾਸੀ ਫਾਜ਼ਲਪੁਰ ਵਜੋਂ ਹੋਈ ਹੈ। ਪੀੜਤ ਔਰਤ ਨੇ ਦੱਸਿਆ ਕਿ ਬੀਤੇ ਸੋਮਵਾਰ ਨੂੰ ਮੁਲਜ਼ਮ ਕੁਲਵੀਰ ਸਿੰਘ ਨੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਸਰੀਰਕ ਸਬੰਧ ਬਣਾਏ। ਇਸ ਸਬੰਧੀ ਦਿਹਾਤੀ ਪੁਲੀਸ ਨੂੰ ਸ਼ਿਕਾਇਤ ਕੀਤੀ ਗਈ, ਜਿਸ ਤੋਂ ਬਾਅਦ ਪੁਲੀਸ ਨੇ ਮੰਗਲਵਾਰ ਨੂੰ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਨਕੋਦਰ ਸਦਰ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਧਾਰਾ 64/351 (1), (3) ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਘਟਨਾ ਦੀ ਸ਼ਿਕਾਇਤ ਮਿਲਦੇ ਹੀ ਪੁਲਸ ਨੇ ਮਹਿਲਾ ਕਰਮਚਾਰੀ ਭੇਜ ਕੇ ਪੀੜਤਾ ਦਾ ਮੈਡੀਕਲ ਕਰਵਾਇਆ। ਫਿਲਹਾਲ ਮੈਡੀਕਲ ਰਿਪੋਰਟ ਨਹੀਂ ਆਈ ਹੈ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਅਗਲੇਰੀ ਕਾਰਵਾਈ ਕਰੇਗੀ।