ਚੰਡੀਗੜ੍ਹ – ਚੰਡੀਗੜ੍ਹ ਯੂਨੀਵਰਸਿਟੀ ਦੇ ਅਸ਼ਲੀਲ ਵੀਡੀਓ ਮਾਮਲੇ ਵਿਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਨੋਟ ਲਿਆ ਹੈ ਤੇ ਇਸ ਮਾਮਲੇ ਦਾ ਜਾਇਜ਼ਾ ਲੈਣ ਉਹ ਖ਼ੁਦ ਯੂਨੀਵਰਸਿਟੀ ਪਹੁੰਚੇ ਸਨ। ਮਨੀਸ਼ਾ ਗੁਲਾਟੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਵੀ ਕੁੜੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਹੈ ਅਤੇ ਕਿਸੇ ਵੀ ਹੋਰ ਲੜਕੀ ਦਾ ਐੱਮਐੱਮਐੱਸ ਨਹੀਂ ਬਣਾਇਆ ਗਿਆ ਹੈ ਬਲਕਿ ਉਸ ਲੜਕੀ ਨੇ ਖੁਦ ਦਾ ਹੀ ਵੀਡੀਓ ਬਣਾਇਆ ਸੀ।
ਉਹਨਾਂ ਕਿਹਾ ਕਿ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਯੂਨੀਵਰਸਿਟੀ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੂਰੇ ਮਾਮਲਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਮਾਮਲੇ ਦੀ ਤਹਿ ਤਕ ਜਾਂਚ ਕੀਤੀ ਜਾਵੇਗੀ ਅਤੇ ਹੋਸਟਲ ਦੀ ਵਾਰਡਨ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।