ਚੰਡੀਗੜ੍ਹ | ਪੰਜਾਬ ਸਰਕਾਰ ਨੇ ਇੱਕ ਫਾਰ ਫਿਰ ਕੋਰੋਨਾ ਨੂੰ ਲੈ ਕੇ ਸਖਤੀਆਂ ਵਧਾ ਦਿੱਤੀਆਂ ਹਨ। ਮੰਗਲਵਾਰ 27 ਅਪ੍ਰੈਲ ਤੋਂ ਕਰਫਿਊ ਸ਼ਾਮ 6 ਵਜੇ ਤੋਂ ਹੀ ਲਗ ਜਾਵੇਗਾ। ਸ਼ਾਮ 5 ਵਜੇ ਤੱਕ ਹੀ ਦੁਕਾਨਾਂ ਖੁੱਲ੍ਹੀਆਂ ਰਹਿ ਸਕਦੀਆਂ ਹਨ।
ਸ਼ਨੀਵਾਰ ਅਤੇ ਐਤਵਾਰ ਨੂੰ ਪੂਰੇ ਲੌਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਸਾਰਾ ਕੁਝ ਬੰਦ ਰਹੇਗਾ।
ਕੈਪਟਨ ਅਮਰਿੰਦਰ ਸਿੰਘ ਦੀ ਕੈਬਿਨੇਟ ਬੈਠਕ ਤੋਂ ਬਾਅਦ ਇਹ ਫੈਸਲੇ ਲਏ ਗਏ ਹਨ।
ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਸਰਕਾਰਾਂ ਵੱਖੋ-ਵੱਖਰੀਆਂ ਪਾਬੰਦੀਆਂ ਲਗਾ ਰਹੀਆਂ ਹਨ ਪਰ ਹਾਲਾਤ ਕਾਬੂ ਵਿੱਚ ਨਹੀਂ ਆ ਰਹੇ।