ਲੁਧਿਆਣਾ ‘ਚ ਚਾਈਲਡ ਪੋਰਨੋਗ੍ਰਾਫੀ ‘ਤੇ ਸਾਈਬਰ ਸੈੱਲ ਦੀ ਕਾਰਵਾਈ, ਸਮੱਗਰੀ ਸ਼ੇਅਰ ਕਰਨ ਵਾਲੇ ਵਿਅਕਤੀ ਖਿਲਾਫ ਕੀਤੀ FIR

0
108

ਲੁਧਿਆਣਾ, 8 ਜਨਵਰੀ | ਸੋਸ਼ਲ ਨੈੱਟਵਰਕਿੰਗ ਖਾਤਿਆਂ ‘ਤੇ ਚਾਈਲਡ ਅਸ਼ਲੀਲ ਸਮੱਗਰੀ ਸਾਂਝੀ ਕਰਨ ਵਾਲੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਲੁਧਿਆਣਾ ਦੀ ਸਾਈਬਰ ਕ੍ਰਾਈਮ ਪੁਲਿਸ ਨੇ ਢੋਲੇਵਾਲ ਦੇ ਰਹਿਣ ਵਾਲੇ ਇੱਕ ਨੌਜਵਾਨ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਮੁਲਜ਼ਮ ਦੀ ਪਛਾਣ ਲਵਨੀਸ਼ ਸਿੰਘ ਗਹੀਰ ਵਜੋਂ ਹੋਈ ਹੈ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਨੇ ਸੋਸ਼ਲ ਨੈੱਟਵਰਕਿੰਗ ਸਾਈਟਸ ‘ਤੇ ਚਾਈਲਡ ਅਸ਼ਲੀਲ ਸਮੱਗਰੀ ਸਾਂਝੀ ਕੀਤੀ ਹੈ। ਸਾਈਬਰ ਕ੍ਰਾਈਮ ਥਾਣੇ ਦੇ ਐਸਐਚਓ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਸੂਚਨਾ ਤੇ ਤਕਨਾਲੋਜੀ ਐਕਟ ਦੀ ਧਾਰਾ 67ਬੀ ਅਤੇ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੂਅਲ ਔਫੈਂਸ (ਪੋਕਸੋ) ਐਕਟ ਦੀ ਧਾਰਾ 15 ਤਹਿਤ ਕੇਸ ਦਰਜ ਕੀਤਾ ਗਿਆ ਹੈ।