ਬਟਾਲਾ ‘ਚ ਸਿਲੰਡਰ ਫਟਣ ਨਾਲ 3 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

0
1325

ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਦੇ ਸ਼ੇਰਾਂ ਵਾਲੇ ਦਰਵਾਜ਼ੇ ਕੋਲ ਸਥਿਤ ਇਕ ਘਰ ਦੀ 3 ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਪੂਰੇ ਮੁਹੱਲੇ ‘ਚ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਾਟ ਸਰਕਟ ਨਾਲ ਇਹ ਅੱਗ ਲੱਗੀ, ਜਿਸ ਤੋਂ ਬਾਅਦ ਅੱਗ ਰਸੋਈ ਵਿੱਚ ਪਏ ਗੈਸ ਸਿਲੰਡਰਾਂ ਤੱਕ ਪਹੁੰਚ ਗਈ ਅਤੇ 2 ਸਿਲੰਡਰ ਫਟ ਗਏ, ਜਿਸ ਤੋਂ ਬਾਅਦ ਅੱਗ ਨੇ ਪੂਰੇ ਘਰ ਨੂੰ ਆਪਣੀ ਲਪੇਟ ਵਿਚ ਲੈ ਲਿਆ।

ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ। ਪਰਿਵਾਰਕ ਮੈਂਬਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਅੱਗ ਨਾਲ ਘਰ ਦਾ ਪੂਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਪਰ ਜਾਨੀ ਨੁਕਸਾਨ ਤੋਂ ਬਚਾ ਰਿਹਾ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਤ 12 ਵਜੇ ਦੇ ਕਰੀਬ ਉਹ ਸੁੱਤੇ ਪਏ ਸਨ, ਅਚਾਨਕ ਘਰ ਦੇ ਇਕ ਕਮਰੇ ‘ਚੋਂ ਧੂੰਆਂ ਉੱਠਣ ਲੱਗਾ ਅਤੇ ਦੇਖਦੇ ਹੀ ਦੇਖਦੇ ਪੂਰੇ ਕਮਰੇ ਵਿੱਚ ਅੱਗ ਫੈਲ ਗਈ, ਜਿਸ ਤੋਂ ਬਾਅਦ ਉਹ ਬਚਣ ਲਈ ਘਰ ਦੀ ਛੱਤ ਉਪਰ ਚੜ੍ਹ ਗਏ। ਅੱਗ ਨੇ ਰਸੋਈ ‘ਚ ਪਏ ਸਿਲੰਡਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਇਕ ਸਿਲੰਡਰ ਫਟਣ ਤੋਂ ਬਾਅਦ ਅੱਗ ਪੂਰੇ ਘਰ ਵਿਚ ਫੈਲ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਛੱਤ ਤੋਂ ਗੁਆਂਢੀਆਂ ਦੇ ਘਰ ਛਾਲਾਂ ਮਾਰ ਕੇ ਜਾਨ ਬਚਾਈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)