ਭੇਤਭਰੇ ਹਾਲਾਤ ‘ਚ ਦਲਿਤ ਦੀ ਮੌਤ, ਪਰਿਵਾਰ ਨੇ ਲਾਇਆ ਮਾਲਕਾਂ ‘ਤੇ ਕੁੱਟ-ਕੁੱਟ ਕੇ ਕਤਲ ਕਰਨ ਦਾ ਆਰੋਪ

0
2072

ਗੁਰਦਾਸਪੁਰ (ਜਸਵਿੰਦਰ ਬੇਦੀ) | ਡੇਰਾ ਬਾਬਾ ਨਾਨਕ ਰੋਡ ‘ਤੇ ਪੈਂਦੇ ਪਿੰਡ ਗੱਜੂ-ਗਾਜੀ ਦੇ ਰਹਿਣ ਵਾਲੇ ਮੰਗਲ ਸਿੰਘ ਜੋ ਕਿ ਦਲਿਤ ਪਰਿਵਾਰ ਨਾਲ ਸਬੰਧਿਤ ਸੀ, ਪਿੰਡ ਜੌੜਾ ਸਿੰਘਾਂ ਦੇ ਇਕ ਕਿਸਾਨ ਦੇ ਘਰ ਮਿਹਨਤ-ਮਜ਼ਦੂਰੀ ਦਾ ਕੰਮ ਕਰਦਾ ਸੀ, ਦੀ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ।

ਪਰਿਵਾਰ ਦਾ ਆਰੋਪ ਹੈ ਕਿ ਸ਼ੁੱਕਰਵਾਰ ਦੇਰ ਸ਼ਾਮ ਮੰਗਲ ਸਿੰਘ ਨੂੰ ਕਿਸਾਨ ਬੇਹੋਸ਼ੀ ਦੀ ਹਾਲਤ ਵਿਚ ਉਸ ਦੇ ਘਰ ਸੁੱਟ ਕੇ ਚਲਾ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਉਕਤ ਕਿਸਾਨ ਪਰਿਵਾਰ ਨੇ ਮੰਗਲ ਸਿੰਘ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਤਨੀ ਸਰਵਜੀਤ ਕੌਰ ਨੇ ਕਿਹਾ ਕਿ ਉਸ ਦਾ ਪਤੀ ਮੰਗਲ ਸਿੰਘ ਜੋ ਕਿ ਜੌੜਾ ਸਿੰਘਾਂ ਦੇ ਇਕ ਕਿਸਾਨ ਦੇ ਘਰ ਕੰਮ ਕਰਦਾ ਸੀ, ਦੀ ਭੇਤਭਰੇ ਹਾਲਾਤ ਵਿਚ ਮੌਤ ਹੋਈ ਹੈ। ਉਨ੍ਹਾਂ ਆਰੋਪ ਲਾਇਆ ਕਿ ਸ਼ੁੱਕਰਵਾਰ ਦੇਰ ਸ਼ਾਮ ਉਕਤ ਕਿਸਾਨ, ਮੰਗਲ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿਚ ਘਰ ਸੁੱਟ ਕੇ ਚਲਾ ਗਿਆ।

ਉਨ੍ਹਾਂ ਕਿਹਾ ਕਿ ਕਿਸਾਨ ਪਰਿਵਾਰ ਨੇ ਮੰਗਲ ਸਿੰਘ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋਈ ਹੈ ਕਿਉਂਕਿ ਜਦੋਂ ਅਸੀਂ ਮੰਗਲ ਸਿੰਘ ਨੂੰ ਡਾਕਟਰ ਕੋਲ ਲੈ ਕੇ ਗਏ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਮੰਗਲ ਸਿੰਘ ਦੀ ਮੌਤ ਕਰੀਬ ਡੇਢ ਘੰਟਾ ਪਹਿਲਾਂ ਹੋ ਚੁੱਕੀ ਹੈ।

ਏਐੱਸਆਈ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਵਿਚ ਮੌਤ ਹੋਈ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਪਰਿਵਾਰ ਦੇ ਬਿਆਨਾਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)