ਅੰਬੇਡਕਰ ਜਯੰਤੀ ਮਨਾਉਣ ’ਤੇ ਦਲਿਤ ਨੌਜਵਾਨ ਦਾ ਬੇਰਹਿਮੀ ਨਾਲ ਕਤਲ, 7 ਮੁਲਜ਼ਮ ਗ੍ਰਿਫ਼ਤਾਰ

0
363

ਮੁੰਬਈ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ’ਚ ਡਾ. ਬੀ. ਆਰ. ਅੰਬੇਡਕਰ ਦੀ ਜਯੰਤੀ ਮਨਾਉਣ ’ਤੇ 24 ਸਾਲ ਦੇ ਇਕ ਦਲਿਤ ਨੌਜਵਾਨ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ’ਚ 7 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। NCP ਪ੍ਰਮੁੱਖ ਸ਼ਰਦ ਪਵਾਰ ਨੇ ਇਸ ਘਟਨਾ ਨੂੰ ਸੂਬੇ ਲਈ ਸ਼ਰਮ ਦੀ ਗੱਲ ਦੱਸਿਆ। ਉਨ੍ਹਾਂ ਸੂਬਾ ਸਰਕਾਰ ਨੂੰ ਮੰਗ ਕੀਤੀ ਕਿ ਇਸ ਘਟਨਾ ਦੀ ਜਾਂਚ ਕਰਵਾਈ ਜਾਵੇ।

ਨਾਂਦੇੜ ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਘਟਨਾ 2 ਦਿਨ ਪਹਿਲਾਂ ਬੋਂਦਰ ਹਵੇਲੀ ਪਿੰਡ ’ਚ ਵਾਪਰੀ ਸੀ। ਮ੍ਰਿਤਕ ਦੀ ਪਛਾਣ ਅਕਸ਼ੈ ਭਾਲੇਰਾਓ ਦੇ ਰੂਪ ‘ਚ ਹੋਈ ਹੈ। ਅੰਬੇਡਕਰ ਜਯੰਤੀ 14 ਅਪ੍ਰੈਲ ਨੂੰ ਮਨਾਈ ਜਾਂਦੀ ਹੈ। ਅਧਿਕਾਰੀ ਨੇ ਕਿਹਾ ਕਿ ਆਈ. ਪੀ. ਸੀ਼ ਦੀਆਂ ਵੱਖ-ਵੱਖ ਧਾਰਾਵਾਂ ਤੋਂ ਇਲਾਵਾ ਐਸ.ਸੀ. ਅਤੇ ਐਸ.ਟੀ. (ਅੱਤਿਆਚਾਰ ਨਿਵਾਰਣ) ਐਕਟ ਹੇਠ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਅਤੇ 7 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।