ਦਸੂਹਾ : ‘ਆਪ’ ਵਿਧਾਇਕ ਕਰਮਬੀਰ ਘੁੰਮਣ ਦੀ ਕਾਰ ਨੂੰ ਟਰੱਕ ਨੇ ਮਾ.ਰੀ ਟੱ.ਕਰ, ਗੰਭੀਰ ਹਾਲਤ ‘ਚ ਹਸਪਤਾਲ ਦਾਖਲ

0
1072

ਹੁਸ਼ਿਆਰਪੁਰ/ਦਸੂਹਾ, 17 ਫਰਵਰੀ | ਅੱਜ ਹਲਕਾ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਆਪਣੀ ਇਨੋਵਾ ਕਾਰ ‘ਚ ਦਸੂਹਾ ਤੋਂ ਤਲਵਾੜਾ ਜਾਂਦੇ ਸਮੇਂ ਪਿੰਡ ਚੋਹਾਣਾ ਨੇੜੇ ਹਾਦਸੇ ਦਾ ਸ਼ਿਕਾਰ ਹੋਣ ਕਰਕੇ 5 ਸਾਥੀਆਂ ਸਮੇਤ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਮੌਕੇ ‘ਤੇ ਪਹੁੰਚ ਕੇ ਦਸੂਹਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿਥੇ ਉਹ ਜ਼ੇਰੇ ਇਲਾਜ ਹਨ।

ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਸਰਕਾਰੀ ਰੁਝੇਵਿਆਂ ਸਬੰਧੀ ਦਸੂਹਾ ਤੋਂ ਤਲਵਾੜਾ ਜਾ ਰਹੇ ਸਨ। ਜਦੋਂ ਉਹ ਦਸੂਹਾ-ਹਾਜੀਪੁਰ ਮੁੱਖ ਸੜਕ ‘ਤੇ ਪੈਂਦੇ ਚੌਹਾਣਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਇਨੋਵਾ ਕਾਰ ਇਕ ਟਰੱਕ ਦੀ ਸਾਈਡ ਵੱਜਣ ਤੋਂ ਬਾਅਦ ਸੜਕ ਤੋਂ ਉਤਰ ਗਈ ਤੇ ਖੰਭੇ ਨਾਲ ਜਾ ਟਕਰਾਈ। ਉਨ੍ਹਾਂ ਦੀ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਸੂਚਨਾ ਮਿਲਣ ਤੋਂ ਬਾਅਦ ਦਸੂਹਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ।