ਗੜ੍ਹਦੀਵਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਸੂਹਾ ਥਾਣੇ ‘ਚ ਤਾਇਨਾਤ ASI ਜਸਬੀਰ ਸਿੰਘ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਜਸਬੀਰ ਸਿੰਘ ਪਿੰਡ ਮਹਿੰਦੀਪੁਰ ਦੇ ਰਹਿਣ ਵਾਲੇ ਸਨ।
ਜਾਣਕਾਰੀ ਮੁਤਾਬਕ ASI ਜਸਬੀਰ ਰਾਤ ਨੂੰ ਡਿਊਟੀ ਪੂਰੀ ਕਰਨ ਤੋਂ ਬਾਅਦ ਸਵੇਰੇ ਜਦੋਂ ਥਾਣਾ ਦਸੂਹਾ ਨੂੰ ਜਾ ਰਹੇ ਸੀ ਤਾਂ ਤੇਜ਼ ਰਫ਼ਤਾਰ ਕਾਰ ਨਾਲ ਟੱਕਰ ਕਾਰਨ ਉਨ੍ਹਾਂ ਦੀ ਮੌਕੇ ‘ਤੇ ਮੌਤ ਹੋ ਗਈ। ਪਰਿਵਾਰ ਨੂੰ ਹਾਦਸੇ ਦੀ ਜਾਣਕਾਰੀ ਦੇਣ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਵਿਚ ਰੱਖ ਦਿੱਤਾ ਗਿਆ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)