ਡੀਸੀ ਹੋਸ਼ਿਆਰਪੁਰ ਨੇ ਪੁਲਿਸ ਨੂੰ ਕਾਲਾਬਾਜ਼ਾਰੀ ਕਰਨ ਵਾਲੇ ‘ਤੇ ਤੁਰੰਤ ਐਫ.ਆਈ.ਆਰ. ਦਰਜ ਕਰਨ ਦੇ ਦਿੱਤੇ ਆਦੇਸ਼

0
1005

ਬਰਨਾਲਾ . ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕਰਿਆਨੇ ਦੀਆਂ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ਲੋੜ ਤੋਂ ਵੱਧ ਕੀਮਤ ਵਸੂਲਣ ਵਾਲਿਆਂ ਖਿਲਾਫ਼ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ। ਉਹਨਾਂ ਨੇ ਇਹ ਆਦੇਸ਼ ਅੱਜ ਸਿਵਲ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਐਸ.ਐਸ.ਪੀ. ਗੌਰਵ ਗਰਗ ਦੀ ਮੌਜੁਦਗੀ ਵਿੱਚ ਦਿੱਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਾਲਾਬਾਜ਼ਾਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰਦਾ ਸਾਹਮਣੇ ਆਇਆ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਰੇਹੜੀਆਂ ਰਾਹੀਂ ਫ਼ਲ ਅਤੇ ਸਬਜ਼ੀਆਂ ਵੇਚਣ ਵਾਲੇ ਵਿਕਰੇਤਾ ਕੋਲ ਰੋਜ਼ਾਨਾ ਰੇਟ ਲਿਸਟ ਹੋਵੇਗੀ ਅਤੇ ਇਸ ਰੇਟ ਲਿਸਟ ਮੁਤਾਬਕ ਹੀ ਵਿਕਰੀ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਸਬਜ਼ੀ ਮੰਡੀ ਹੁਸ਼ਿਆਰਪੁਰ ਵਿਖੇ ਆਮ ਵਿਅਕਤੀਆਂ ਦੀ ਐਂਟਰੀ ਨਾ ਹੋਣ ਦਿੱਤੀ ਜਾਵੇ। ਆਮ ਜਨਤਾ ਦੀ ਸਹੂਲਤ ਲਈ ਈ-ਪਾਸ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ, ਇਸ ਲਈ ਐਮਰਜੈਂਸੀ ਹਾਲਾਤ ਵਿੱਚ ਇਹ ਈ-ਪਾਸ ਬਣਵਾਇਆ ਜਾ ਸਕਦਾ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।