ਜਲੰਧਰ ‘ਚ ਨੌਜਵਾਨਾਂ ਨੂੰ ਇਸ ਹਫਤੇ ਤੋਂ ਆਨਲਾਈਨ ਜਾਬ ਮੇਲੇ ਲਈ ਡੀਸੀ ਵਲੋਂ ਸੱਦਾ, ਪੜ੍ਹੋ ਕਿਵੇਂ ਕਰਨਾ ਹੈ ਰਜਿਸਟਰਡ

0
6412
  • ਉਦਯੋਗਪਤੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ, 24 ਤੋਂ 30 ਸਤੰਬਰ ਤੱਕ ਲਗਾਏ ਜਾ ਰਹੇ ਜਾਬ ਮੇਲਿਆਂ ‘ਚ ਸਹਿਯੋਗ ਦੀ ਅਪੀਲ

ਜਲੰਧਰ . ਡੀਸੀ ਘਨਸ਼ਿਆਮ ਥੋਰੀ ਵਲੋਂ ਉਦਯੋਗਪਤੀਆਂ ‘ਤੇ ਜ਼ੋਰ ਦਿੱਤਾ ਗਿਆ ਕਿ ਬੇਰੋਜ਼ਗਾਰ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਈ ਜਾਵੇ। ਉਦਯੋਗਪਤੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ 24 ਤੋਂ 30 ਸਤੰਬਰ ਤੱਕ ਲਗਾਏ ਜਾ ਰਹੇ ਆਨ ਲਾਈਨ ਜਾਬ ਮੇਲੇ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਾਲ ਮਿਲ ਕੇ ਉਦਯੋਗਿਕ ਖੇਤਰ ਦੇ ਸਹਿਯੋਗ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਹਰ ਨੌਜਵਾਨ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਪੂਰਾ ਕੀਤੇ ਜਾਣਾ ਸਮੇਂ ਦੀ ਲੋੜ ਹੈ।
ਡੀਸੀ ਨੇ ਦੱਸਿਆ ਕਿ ਇਹ ਆਨ ਲਾਈਨ ਜਾਬ ਮੇਲਾ ਸੂਬਾ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਕਰਵਾਇਆ ਜਾਵੇਗਾ ਜਿਸ ਦੌਰਾਨ 10000 ਦੇ ਕਰੀਬ ਨੌਕਰੀਆਂ ਦੀ ਪੇਸ਼ਕਸ ਕੀਤੀ ਜਾਵੇਗੀ। ਪ੍ਰਮੁੱਖ ਉਦਯੋਗਿਕ ਘਰਾਣਿਆਂ ਨੂੰ ਇਸ ਮੇਲੇ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ‘ਘਰ-ਘਰ ਰੋਜ਼ਗਾਰ’ ਸਕੀਮ ਤਹਿਤ ਇਹ ਮੇਲਾ ਕਰਵਾਉਣ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਵਿੱਚ ਸਹਾਇਤਾ ਕਰਨ ਤੋਂ ਇਲਾਵਾ ਉਦਯੋਗਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਹੁਨਰਮੰਦ ਤੇ ਸਿੱਖਿਅਤ ਮਨੁੱਖੀ ਸਰੋਤ ਮੁਹੱਈਆ ਕਰਵਾਉਣਾ ਹੈ।
ਥੋਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਇਸ ਹਫ਼ਤੇ ਤੋਂ ਆਨ ਲਾਈਨ ਜਾਬ ਮੇਲੇ ਲਈ www.pgrkam.com ‘ਤੇ ਅਪਣੇ ਆਪ ਨੂੰ ਰਜਿਸਟਰਡ ਕਰਵਾਕੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 0181-2225791 ਅਤੇ 90569-20100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡੀਸੀ ਥੋਰੀ ਨੇ ਉਦਯੋਗਪਤੀਆਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਨ੍ਹਾਂ ਨੂੰ ਜਿਨੇ ਹੁਨਰਮੰਦ ਕਾਮਿਆਂ ਦੀ ਲੋੜ ਹੈ ਸਬੰਧੀ ਸੂਚਨਾ ਮੁਹੱਈਆ ਕਰਵਾਈ ਜਾਵੇ।
ਥੋਰੀ ਨੇ ਕਿਹਾ ਕਿ ਇਹ ਆਨ ਲਾਈਨ ਜਾਬ ਮੇਲਾ ਉਦਯੋਗਿਕ ਇਕਾਈਆਂ ਨੂੰ ਮਿਹਨਤੀ ਅਤੇ ਸਿੱਖਿਅਤ ਕਾਮੇ ਮੁਹੱਈਆ ਕਰਵਾਉਣ ਤੋਂ ਇਲਾਵਾ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ•ਾਂ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੇ ਇਸ ਜਾਬ ਮੇਲੇ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਕੇ ਸੂਬੇ ਦੀ ਸਮਾਜਿਕ ਤੇ ਆਰਥਿਕ ਪ੍ਰਗਤੀ ਵਿੱਚ ਭਾਗੀਦਾਰ ਬਣਾਉਣਾ ਹੈ।
ਇਸ ਮੌਕੇ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੁਨੀਤਾ ਕਲਿਆਣ, ਸੀ.ਆਈ.ਆਈ. ਤੋਂ ਦੀਪਕ ਭੱਲਾ, ਪੈਰੀ ਸੈਣੀ, ਜਸਬੀਰ ਸਿੰਘ, ਸੁਖਪਾਲ ਸਿੰਘ, ਹਰਮਨਪ੍ਰੀਤ ਸਿੰਘ, ਬਰਿੰਦਰ ਸਿੰਘ ਕਲਸੀ , ਚੈਂਬਰ ਆਫ਼ ਇੰਡਸਟਰੀ ਅਤੇ ਕਾਮਰਸ ਤੋਂ ਚਰਨਜੀਤ ਸਿੰਘ , ਰਬੱੜ ਫੁੱਟਵੇਅਰ ਮੈਨੂਫੈਕਚਰਿੰਗ ਐਸੋਸੀਏਸ਼ਨ ਤੋਂ ਨੀਰਜ ਅਰੋੜਾ, ਆਟੋਜ ਪਾਰਟਸ ਐਸੋਸੀਏਸ਼ਨ ਤੋਂ ਤੁਸ਼ਾਰ ਜੈਨ, ਧੀਮਾਨ ਗਰੁੱਪ ਆਫ਼ ਇੰਡਸਟਰੀ ਤੋਂ ਅਮਰਿੰਦਰ ਸਿੰਘ ਧੀਮਾਨ, ਸਪੋਰਟਸ ਗੁੱਡਜ ਮੈਨੂਫੈਕਚਰਿੰਗ ਐਂਡ ਐਕਸਪੋਰਟਰਸ ਐਸੋਸੀਏਸ਼ਨ ਤੋਂ ਮੁਕੂਲ ਵਰਮਾ ਅਤੇ ਫੋਕਲ ਪੁਆਇੰਟ ਐਸੋਸੀਏਸ਼ਨ ਤੋਂ ਜੀਵਨ ਸਿੰਘ ਹਾਜ਼ਰ ਸਨ।