ਜਲੰਧਰ ਦੇ ਡੀਸੀ ਨੇ ਮਾਈਨਿੰਗ ਵਿਭਾਗ ਨੂੰ ਫਿਰ ਕਿਹਾ- ਗੈਰ ਕਾਨੂੰਨੀ ਮਾਈਨਿੰਗ ‘ਤੇ ਸ਼ਖਤ ਕਾਰਵਾਈ ਕਰੋ

0
677

ਡਿਪਟੀ ਕਮਿਸ਼ਨਰ ਨੇ ਇੱਲੀਗਲ ਮਾਈਨਿੰਗ ਦੀ ਰਿਪੋਰਟ ਡੇਲੀ ਬੇਸ ‘ਤੇ ਮੰਗੀ

ਜਲੰਧਰ . ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਜੇ ਜ਼ਿਲੇ ਵਿੱਚ ਕੋਈ ਗੈਰ ਕਾਨੂੰਨੀ ਮਾਈਨਿੰਗ ਚੱਲ ਰਹੀ ਹੈ ਤਾਂ ਉਸ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਜਿਲ੍ਹਾ ਪ੍ਰਸ਼ਾਸਨ ਕੰਪਲੈਕਸ ਵਿਚ ਉਪ ਮੰਡਲ ਮੈਜਿਸਟਰੇਟ ਦੀ ਮੀਟਿੰਗ ਦੌਰਾਨ ਡੀਸੀ ਨੇ ਕਿਹਾ- ਜ਼ਿਲੇ ਵਿੱਚ ਕੇਵਲ ਦੋ ਪ੍ਰਵਾਨਤ ਮਾਈਨਿੰਗ ਦੀਆਂ ਥਾਵਾਂ ਹਨ ਜਿਨਾਂ ਨੂੰ ਸਰਕਾਰ ਵਲੋਂ ਪਹਿਲਾਂ ਹੀ ਠੇਕੇਦਾਰਾਂ ਨੂੰ ਅਲਾਟ ਕੀਤਾ ਹੋਇਆ ਹੈ। ਜੇਕਰ ਕੋਈ ਵਿਅਕਤੀ ਗੈਰ ਕਾਨੂੰਨੀ ਮਾਈਨਿੰਗ ਵਿੱਚ ਲਿਪਤ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਣਾ ਚਾਹੀਦਾ ਹੈ। ਉਪ ਮੰਡਲ ਮੈਜਿਸਟਰੇਟਾਂ ਨੂੰ ਸਮੁੱਚੀ ਪ੍ਰਕਿਰਿਆ ਦੀ ਦੇਖ ਰੇਖ ਕਰਨੀ ਚਾਹੀਦੀ ਹੈ ਅਤੇ ਮਾਈਨਿੰਗ ਵਿਭਾਗ ਨੂੰ ਗੈਰ ਕਾਨੂੰਨੀ ਮਾਈਨਿੰਗ ‘ਤੇ ਸ਼ਖਤ ਕਾਰਵਾਈ ਕਰਨੀ ਚਾਹੀਦੀ ਹੈ। 

ਡੀਸੀ ਨੇ ਕਿਹਾ ਕਿ ਮਾਈਨਿੰਗ ਵਿਭਾਗ ਵਲੋਂ ਇਸ ਸਬੰਧੀ ਕਿਸੇ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ- ਪੁਲਿਸ, ਮਾਈਨਿੰਗ ਅਤੇ ਮਾਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਉਨਾ ਨੂੰ ਨਿਯਮਤ ਤੌਰ ‘ਤੇ ਮਾਈਨਿੰਗ ਸਬੰਧੀ ਰਿਪੋਰਟਾਂ ਭੇਜੀਆਂ ਜਾਣਗੀਆਂ। ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸੁਪਰਡੰਟ ਆਫ਼ ਪੁਲਿਸ ਐਸ.ਐਸ ਬਾਹੀਆ, ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ, ਰਾਹੁਲ ਸਿੰਧੂ, ਡਾ.ਸੰਜੀਵ ਸ਼ਰਮਾ ਅਤੇ ਵਿਨੀਤ ਬਜਾਜ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।