ਫਾਜ਼ਿਲਕਾ| ਅਬੋਹਰ ਦੇ ਪਿੰਡ ਕੁੰਡਲ ‘ਚ ਸ਼ੱਕੀ ਹਾਲਤ ‘ਚ ਪਤੀ-ਪਤਨੀ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਲਾਸ਼ਾਂ ਬਹੁਤ ਬੁਰੀ ਹਾਲਤ ਵਿਚ ਸਨ, ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੌਤ ਕਈ ਦਿਨ ਪਹਿਲਾਂ ਹੋਈ ਸੀ। ਸੂਚਨਾ ਮਿਲਣ ’ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪਿੰਡ ਕੁੰਡਲ ‘ਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਅਨੁਸਾਰ ਵਕੀਲ ਸਿੰਘ (33) ਪੁੱਤਰ ਆਤਮਾ ਸਿੰਘ ਦਾ ਦੂਜਾ ਵਿਆਹ ਕਰੀਬ 6 ਮਹੀਨੇ ਪਹਿਲਾਂ ਹੋਇਆ ਸੀ। ਹੁਣ ਪਤੀ-ਪਤਨੀ ਦੀ ਲਾਸ਼ ਸ਼ੱਕੀ ਹਾਲਤ ‘ਚ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਦੀ ਲਾਸ਼ ਬੈੱਡ ‘ਤੇ ਪਈ ਸੀ, ਜਦਕਿ ਵਕੀਲ ਸਿੰਘ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਪਹਿਲੀ ਨਜ਼ਰੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਵਿਅਕਤੀ ਨੇ ਕਥਿਤ ਤੌਰ ‘ਤੇ ਪਹਿਲਾਂ ਆਪਣੀ ਪਤਨੀ ਦਾ ਕਤਲ ਕੀਤਾ ਅਤੇ ਫਿਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਜਾਂਚ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ।