ਮੁਕਤਸਰ। ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮਲੋਟ ਸ੍ਰੀ ਗੰਗਾਨਗਰ ਰੇਲਵੇ ਟ੍ਰੈਕ ਨੇੜੇ ਪਿੰਡ ਡੱਬਵਾਲੀ ਢਾਬ ਤੋਂ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਰੇਲਵੇ ਟ੍ਰੈਕ ‘ਤੇ ਇਕ ਅਣਪਛਾਤੀ ਲਾਸ਼ ਮਿਲੀ ਸੀ, ਜਿਸ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਰੱਖਿਆ ਗਿਆ ਸੀ।
ਜਿਸ ਦੀ ਪਹਿਚਾਣ ਅੱਜ ਮ੍ਰਿਤਕ ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਵਜੋਂ ਹੋਈ ਹੈ, ਜਿਸ ਦੀ ਪਹਿਚਾਣ ਕਰਕੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।