ਲੁਧਿਆਣਾ ‘ਚ ਥਾਣੇ ਅੰਦਰ SHO ‘ਤੇ ਜਾਨਲੇਵਾ ਹਮਲਾ

0
278

ਲੁਧਿਆਣਾ, 15 ਅਕਤੂਬਰ | ਥਾਣਾ ਸਦਰ ਦੇ ਐੱਸਐੱਚਓ ‘ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਨੌਜਵਾਨ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਦੀ ਪਛਾਣ ਜਤਿੰਦਰ ਸਿੰਘ ਉਰਫ਼ ਕਾਕੀ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਸਰਾਭਾ ਨਗਰ ਥਾਣੇ ਦੇ ਐੱਸਐੱਚਓ ਨੀਰਜ ਚੌਧਰੀ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਨੇ ਥਾਣੇ ਦੇ ਅੰਦਰ ਹੀ ਐਸਐਚਓ ’ਤੇ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਪਹਿਲਾਂ ਵੀ ਅੱਧੀ ਦਰਜਨ ਦੇ ਕਰੀਬ ਕੇਸ ਦਰਜ ਹਨ। ਹੁਣ ਉਸ ‘ਤੇ ਐੱਸਐੱਚਓ ‘ਤੇ ਹਮਲਾ ਕਰਨ ਦੇ ਦੋਸ਼ ‘ਚ ਇਕ ਹੋਰ ਮਾਮਲਾ ਵੀ ਦਰਜ ਕੀਤਾ ਗਿਆ ਹੈ।