ਟੈਟੂ ਬਣਵਾਉਣ ਜਾ ਰਹੇ ਨੌਜਵਾਨ ‘ਤੇ ਤੇਜ਼ਧਾਰ ਹ.ਥਿਆਰਾਂ ਨਾਲ ਜਾ.ਨਲੇਵਾ ਹ.ਮਲਾ, ਹਾਲਾਤ ਗੰਭੀਰ

0
1077

ਬਠਿੰਡਾ, 15 ਨਵੰਬਰ | ਮੰਗਲਵਾਰ ਸ਼ਾਮ ਅਜੀਤ ਰੋਡ ‘ਤੇ ਟੈਟੂ ਬਣਵਾਉਣ ਜਾ ਰਹੇ ਇਕ ਨੌਜਵਾਨ ‘ਤੇ ਅੱਧੀ ਦਰਜਨ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ਦੇ ਸਿਰ ਤੇ ਲੱਤਾਂ ‘ਤੇ ਕੁਹਾੜੀ, ਕਾਪਾ ਆਦਿ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਲਹੂ-ਲੁਹਾਨ ਹੋ ਗਿਆ ਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ |

ਜ਼ਖਮੀ ਨੌਜਵਾਨ ਨੂੰ ਆਸ-ਪਾਸ ਦੇ ਦੁਕਾਨਦਾਰਾਂ ਨੇ ਸਹਾਰਾ ਜਨਸੇਵਾ ਟੀਮ ਦੀ ਮਦਦ ਨਾਲ ਗੰਭੀਰ ਹਾਲਤ ‘ਚ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ। ਹਾਲਤ ਕਾਫੀ ਗੰਭੀਰ ਹੋਣ ਕਾਰਨ ਉਸ ਨੂੰ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ, ਜਿਸ ਦੀ ਪਛਾਣ ਨਵਜੋਤ ਸਿੰਘ ਵਾਸੀ ਪਿੰਡ ਚੱਕ ਫਤਿਹ ਸਿੰਘ ਵਾਲਾ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਕੁਝ ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਅਣਪਛਾਤੇ ਨੌਜਵਾਨਾਂ ਨਾਲ ਲੜਾਈ ਹੋਈ ਸੀ, ਜਿਸ ਦੀ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਹਮਲਾਵਰਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰ ਕੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।