ਵਿਆਹੁਤਾ ਦੀ ਭੇਦਭਰੇ ਹਾਲਾਤ ਵਿੱਚ ਛੱਤ ਤੋਂ ਡਿੱਗਣ ਕਾਰਨ ਹੋਈ ਮੌਤ; ਪੇਕੇ ਪਰਿਵਾਰ ਵਲੋਂ ਜੇਠ ‘ਤੇ ਮਾਰਨ ਦਾ ਇਲਜ਼ਾਮ- ਪਤੀ ਤੇ ਜੇਠ ਨੂੰ ਕੀਤਾ ਗ੍ਰਿਫ਼ਤਾਰ

0
929

ਬਟਾਲਾ (ਜਸਵਿੰਦਰ ਬੇਦੀ)| ਬਟਾਲਾ ਦੇ ਧੋਬੀਆਂ ਗਲੀ ਵਿਚ ਵਿਆਹੀ ਇਕ ਔਰਤ ਦੀ ਆਪਣੇ ਸਹੁਰੇ ਘਰ ਦੀ ਛੱਤ ਉਤੋਂ ਭੇਦਭਰੇ ਹਲਾਤਾਂ ਵਿੱਚ ਡਿੱਗਣ ਕਾਰਨ ਮੌਤ ਹੋ ਗਈ।

ਮ੍ਰਿਤਕਾ ਦੀ ਪਛਾਣ ਸਵਿਤਾ ਵਜੋਂ ਹੋਈ ਹੈ, ਜਿਸ ਦਾ 11 ਸਾਲ ਪਹਿਲਾਂ ਬਟਾਲਾ ਦੀ ਧੋਬੀਆਂ ਗਲੀ ਦੇ ਮੁਕੇਸ਼ ਨਾਲ ਵਿਆਹ ਹੋਇਆ ਸੀ ਅਤੇ ਉਨ੍ਹਾਂ ਦਾ 7 ਸਾਲ ਦਾ ਬੇਟਾ ਵੀ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਦੋਸ਼ ਹਨ ਕਿ ਉਨ੍ਹਾਂ ਦੀ ਬੇਟੀ ਨੂੰ ਉਸਦੇ ਜੇਠ ਨੇ ਛੱਤ ਤੋਂ ਧੱਕਾ ਦਿੱਤਾ ਹੈ ਅਤੇ ਇਸ ਨੂੰ ਐਕਸੀਡੈਂਟ ਦਾ ਰੂਪ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਦਾ ਵਿਆਹ ਹੋਇਆ ਹੈ, ਉਨ੍ਹਾਂ ਦੀ ਬੇਟੀ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਸਵਿਤਾ ਨੂੰ ਪਹਿਲਾਂ ਵੀ ਕਈ ਵਾਰ ਸਹੁਰਿਆਂ ਵਲੋਂ ਘਰੋਂ ਕੱਢਿਆ ਗਿਆ ਸੀ।

ਉਨ੍ਹਾਂ ਦੀ ਬੇਟੀ ਪਿਛਲੇ ਦਿਨਾਂ ਤੋਂ ਬਿਮਾਰ ਚਲ ਰਹੀ ਸੀ ਅਤੇ ਉਸਦਾ ਇਲਾਜ ਵੀ ਸਹੀ ਤਰੀਕੇ ਨਾਲ ਨਹੀਂ ਕਰਵਾਇਆ ਜਾ ਰਿਹਾ ਸੀ।

ਦੂਜੇ ਪਾਸੇ, ਮ੍ਰਿਤਕਾ ਦੇ ਪਤੀ ਮੁਕੇਸ਼ ਕੁਮਾਰ ਦਾ ਕਹਿਣਾ ਹੈ ਕਿ ਉਸਦੀ ਪਤਨੀ ਸਵਿਤਾ ਦਾ ਪਿਛਲੇ ਕੁਝ ਦਿਨਾਂ ਇਲਾਜ ਚਲ ਰਿਹਾ ਸੀ, ਜਿਸ ਕਾਰਨ ਉਹ ਡਿਪ੍ਰੈਸ਼ਨ ਵਿੱਚ ਰਹਿੰਦੀ ਸੀ। ਅੱਜ ਸਵੇਰੇ ਉਸਨੇ ਛੱਤ ਤੋਂ ਛਾਲ ਮਾਰ ਦਿੱਤੀ।

ਪੁਲਸ ਵਲੋਂ ਮ੍ਰਿਤਕਾ ਦੇ ਪਤੀ ਤੇ ਜੇਠ ਨੂੰ ਹਿਰਾਸਤ ਵਿਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ